Home /News /punjab /

ਬਾਦਲ, ਭਾਜਪਾ ਅਤੇ ਕੈਪਟਨ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ: ਚੀਮਾ

ਬਾਦਲ, ਭਾਜਪਾ ਅਤੇ ਕੈਪਟਨ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ: ਚੀਮਾ

Punjab Assembly Election 2022: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅਕਾਲੀ ਦਲ ਬਾਦਲ (Akali Dal) ਅਤੇ ਭਾਰਤੀ ਜਨਤਾ ਪਾਰਟੀ (BJP) 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Punjab Assembly Election 2022: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅਕਾਲੀ ਦਲ ਬਾਦਲ (Akali Dal) ਅਤੇ ਭਾਰਤੀ ਜਨਤਾ ਪਾਰਟੀ (BJP) 'ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਚਿਹਰਾ ਪੰਜਾਬ ਵਾਸੀਆਂ ਅੱਗੇ ਇਹ ਕਹਿ ਕੇ ਨੰਗਾ ਕਰ ਦਿੱਤਾ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਮੁੱੜ ਤੋਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰੇਗਾ। ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਦੀ ਸਾਂਝੀ ਸਰਕਾਰ ਮੰਗਲ ਗ੍ਰਹਿ 'ਤੇ ਹੀ ਬਣੇਗੀ, ਕਿਉਂਕਿ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ।

    ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੇ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਤੌਰ 'ਤੇ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ, ਪਰ ਪੰਜਾਬ ਵਾਸੀਆਂ ਨੂੰ ਧੋਖ਼ਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋਣ ਦਾ ਕੇਵਲ ਡਰਾਮਾ ਕੀਤਾ ਸੀ।

    ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਉਨਾਂ ਕਿਹਾ ਕਿ ਮਜੀਠੀਆ ਦੇ ਬਿਆਨ ਤੋਂ ਪਤਾ ਚੱਲਦਾ ਹੈ ਕਿ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋਂ- ਵੱਖ ਚੋਣਾ ਲੜੀਆਂ ਹਨ, ਜਦੋਂ ਕਿ ਅੰਦਰੂਨੀ ਤੌਰ 'ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕਮਿੱਕ ਸਨ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ 'ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਹੈ।

    ਚੀਮਾ ਨੇ ਕਿਹਾ ਕਿ ਅਕਾਲੀ-  ਭਾਜਪਾ ਦੇ ਅੰਦਰੂਨੀ ਗਠਜੋੜ ਕਾਰਨ ਹੀ ਕੇਂਦਰ ਸਰਕਾਰ ਦੀਆਂ ਇਨਫੋਰਮੈਂਟ ਡਾਇਰੈਕੋਰੇਟ (ਈ.ਡੀ) ਜਿਹੀਆਂ ਏਜੰਸੀਆਂ ਨੇ ਬਿਕਰਮ ਮਜੀਠੀਆ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਕਿ ਮਜੀਠੀਆ ਖਿਲਾਫ਼ ਵੱਖ- ਵੱਖ ਮਾਮਲਿਆਂ ਵਿੱਚ ਪਰਚੇ ਦਰਜ ਹੋ ਚੁੱਕੇ ਹਨ। ਭਾਜਪਾ ਦੇ ਸਮਰਥਨ ਕਾਰਨ ਹੀ ਅਕਾਲੀ ਆਗੂ ਅੱਜ ਵੀ ਮਾਫੀਆ ਰਾਜ ਚਲਾ ਰਹੇ ਹਨ। ਡਰੱਗ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਬਲ ਮਾਫੀਆ ਜਿਉਂ ਦਾ ਤਿਉਂ ਲੋਕਾਂ ਨੂੰ ਲੁੱਟ ਰਿਹਾ ਹੈ।

    ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ 'ਚ ਸੱਤਾ ਪਰਿਵਰਤਨ ਹੋਵੇਗਾ। ਇਸ ਲਈ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪੰਜਾਬ ਦੀ ਪਵਿੱਤਰ ਧਰਤੀ 'ਤੇ ਨਹੀਂ।
    Published by:Krishan Sharma
    First published:

    Tags: Aam Aadmi Party, AAP, AAP Punjab, Harpal cheema, Post Poll Alliances, Punjab Election 2022, Punjab politics

    ਅਗਲੀ ਖਬਰ