• Home
 • »
 • News
 • »
 • punjab
 • »
 • CHANDIGARH PUNJAB ASSEMBLY ELECTIONS 2022 AKALI DAL ANNOUNCES 6 MORE CANDIDATES KS

ਪੰਜਾਬ ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ

ਪੰਜਾਬ ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ

ਪੰਜਾਬ ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ ਅਤੇ ਲਗਾਤਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਖ ਵੱਖ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਐਲਾਨ ਰਹੇ ਹਨ।

  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਦਲ ਨੇ ਹੁਣ ਅੱਧੀ ਦਰਜਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਬਠਿੰਡਾ ਦੀ ਸਿਆਸਤ ਵਿੱਚ ਭਖਿਆ ਮੌੜ ਮੰਡੀ ਹਲਕਾ ਵੀ ਸ਼ਾਮਲ ਹੈ।

  Punjab Assembly Elections 2022: Akali Dal Announces 6 More Candidates
  ਪੰਜਾਬ ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ


  ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

  ਸੁਖਬੀਰ ਬਾਦਲ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਵਿੱਚ ਮੌੜ ਮੰਡੀ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੰਘ ਸਿੱਧੂ, ਜੈਤੋਂ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਸ੍ਰੀ ਮੁਕਤਸਰ ਸਾਹਿਬ ਤੋਂ ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਪਰਮਬੰਸ ਸਿੰਘ ਰੋਮਾਣਾ ਵਿਧਾਨ ਸਭਾ ਦੇ ਉਮੀਦਵਾਰ ਹੋਣਗੇ।
  Published by:Krishan Sharma
  First published: