Punjab Assembly Election Polls 2022: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਮੋਰਿੰਡਾ ਤੋਂ ਖਰੜ ਪੁੱਜ ਕੇ ਆਪਣੇ ਵੋਟ (Vote) ਅਧਿਕਾਰ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਚੋਣਾਂ ਵਿੱਚ ਜਿੱਤ ਪ੍ਰਾਪਤੀ ਦੀ ਅਰਦਾਸ ਕੀਤੀ।
ਖਰੜ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਸੀਐਮ ਚੰਨੀ ਨੇ ਵੋਟਾਂ ਲਈ ਡੇਰਿਆਂ ਦਾ ਰੁਖ਼ ਕਰਨ ਵਾਲੀਆਂ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਸਟਰਮਾਈਂਡ ਹੈ। ਉਸ ਕੋਲ ਜਾ ਕੇ ਅਕਾਲੀ ਦਲ ਤੇ ਭਾਜਪਾ ਨੇ ਵੋਟਾਂ ਲਈ ਸਹਿਯੋਗ ਮੰਗਿਆ।
ਦੂਜੇ ਪਾਸੇ ਡੇਰੇ ਵੱਲੋਂ ਭਗਵੰਤ ਮਾਨ ਨੂੰ ਸਮਰਥਨ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਡੇਰਾ ਸਿਰਸਾ ਭਾਜਪਾ ਨਾਲ ਮਿਲੇ ਹੋਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Charanjit Singh Channi, Congress, Punjab congess, Punjab Election 2022