Punjab Assembly Polls 2022: ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਤੋਂ ਕਾਂਗਰਸ (Congress) ਦੇ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਵੱਲੋਂ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਵੋਟ ਪਾਈ ਗਈ, ਜੋ ਇਸ ਦੌਰਾਨ ਆਮ ਵੋਟਰਾਂ ਦੀ ਤਰ੍ਹਾਂ ਲਾਈਨ ਵਿੱਚ ਲੱਗੇ ਅਤੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕਤੰਤਰ ਵਿੱਚ ਜੋ ਸੰਵਿਧਾਨ ਡਾ ਬੀਆਰ ਅੰਬੇਡਕਰ ਨੇ ਸਾਨੂੰ ਦਿੱਤਾ ਹੈ, ਉਸ ਵਿੱਚ ਹਰ ਨਾਗਰਿਕ ਇਕ ਸਮਾਨ ਹੈ। ਜਦੋਂ ਵੋਟ ਪਾਉਣ ਜਾਓ ਤੇ ਤੁਹਾਡੇ ਅੱਗੇ ਕੋਈ ਖੜ੍ਹਾ ਹੋਵੇ, ਤਾਂ ਸ਼ਿਸ਼ਟਾਚਾਰ ਇਹ ਕਹਿੰਦਾ ਹੈ ਕਿ ਤੁਸੀਂ ਆਪਣੀ ਵਾਰੀ ਦੀ ਉਡੀਕ ਕਰੋ। ਅੱਜ ਆਪਣੀ ਵਾਰੀ ਦੀ ਉਡੀਕ ਕਰਕੇ ਅਤੇ ਵੋਟ ਪਾ ਕੇ ਉਹ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਪੰਜਾਬ ਦੇ ਹੱਕਾਂ-ਹਕੂਕਾਂ ਨੂੰ ਮੁੱਖ ਰੱਖਦੇ ਹੋਏ, ਪੰਜਾਬ ਦੇ ਸਾਹਮਣੇ ਜਿਹੜੀਆਂ ਚੁਣੌਤੀਆਂ ਨੇ ਉਨ੍ਹਾਂ ਨੂੰ ਮੁੱਖ ਰੱਖਦਿਆਂ ਹੋਇਆਂ, ਪੰਜਾਬ ਦੀ ਨੌਜਵਾਨੀ ਤੇ ਕਿਸਾਨੀ ਦੇ ਸਾਹਮਣੇ ਜਿਹੜੀਆਂ ਸਮੱਸਿਆਵਾਂ ਨੇ ਉਨ੍ਹਾਂ ਨੂੰ ਮੁੱਖ ਰੱਖਦਿਆਂ ਹੋਇਆਂ, ਜਾਤ ਧਰਮ ਤੋਂ ਉੱਪਰ ਉੱਠ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਮੁੱਖ ਰੱਖਦਿਆਂ ਵੋਟ ਪਾਓ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।