ਚੰਡੀਗੜ੍ਹ: Punjab Assembly Election Polls 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਕੁੱਝ ਥਾਵਾਂ 'ਤੇ ਲੜਾਈ-ਝਗੜੇ ਦੀਆਂ ਘਟਨਾਵਾਂ ਨੂੰ ਛੱਡ ਕੇ ਅਮਨ-ਸ਼ਾਂਤੀ ਨਾਲ ਵੋਟਾਂ ਨੇਪਰ੍ਹੇ ਚੜ੍ਹ ਗਈਆਂ ਹਨ। ਚੋਣਾਂ ਦੇ ਅਮਨ-ਸ਼ਾਂਤੀ ਨਾਲ ਨੇਪਰ੍ਹੇ ਚੜ੍ਹਨ 'ਤੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ।
ਸੁਖਬੀਰ ਬਾਦਲ ਨੇ ਟਵੀਟ ਜਾਰੀ ਕਰਦਿਆਂ ਕਿਹਾ, ''ਮੈਂ ਪੰਜਾਬ ਦੇ ਲੋਕਾਂ ਦਾ ਆਪਣੇ ਜਮਹੂਰੀ ਹੱਕ ਦੀ ਸ਼ਾਂਤੀਪੂਰਵਕ ਵਰਤੋਂ ਲਈ ਧੰਨਵਾਦ ਕਰਦਾ ਹਾਂ। ਹੁਣ ਤੱਕ ਦੇ ਉਪਲਬਧ ਰੁਝਾਨਾਂ ਨੇ ਲੋਕਤੰਤਰ ਵਿੱਚ ਮੇਰਾ ਵਿਸ਼ਵਾਸ ਹੋਰ ਡੂੰਘਾ ਕੀਤਾ ਹੈ।''

ਸੁਖਬੀਰ ਬਾਦਲ ਦਾ ਟਵੀਟ।
ਉਨ੍ਹਾਂ ਅੱਗੇ ਕਿਹਾ, ''ਮੈਂ ਪੰਜਾਬ ਦੇ ਲੋਕਾਂ ਦਾ ਆਮ ਤੌਰ 'ਤੇ ਅਤੇ ਅਕਾਲੀ-ਬਸਪਾ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਸਮਾਵੇਸ਼ੀ ਵਿਕਾਸ ਲਈ ਖੜ੍ਹੇ ਹੋਣ ਲਈ ਧੰਨਵਾਦੀ ਹਾਂ।''
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।