Punjab Assembly Session: ਚੰਡੀਗੜ੍ਹ: ਕੇਂਦਰ ਸ਼ਾਸਿਤ ਪ੍ਰਦੇਸ਼ (Union Teritory) ਚੰਡੀਗੜ੍ਹ (Chandigarh) ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ (Central Service Rules) ਲਾਗੂ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਅੱਜ ਇਕ ਰੋਜ਼ਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab Vidhan sabha) ਵਿਚ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਚੰਡੀਗੜ੍ਹ ਦੇ ਮਾਮਲਿਆਂ ਨਾਲ ਸਬੰਧਤ ਇਹ ਪ੍ਰਸਤਾਵ ਲੈ ਕੇ ਆਏ ਹਨ, ਜਿਸ 'ਤੇ ਚਰਚਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਅੱਜ ਦੀ ਵਿਧਾਨ ਸਭਾ ਦੀ ਕਾਰੋਬਾਰੀ ਸੂਚੀ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਮਾਨ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਸਬੰਧਤ ਮਾਮਲਿਆਂ ਬਾਰੇ ਮਤਾ ਪੇਸ਼ ਕਰਨਗੇ। ਮਾਨ (CM Mann) ਨੇ ਸੋਮਵਾਰ ਨੂੰ ਕਿਹਾ ਸੀ ਕਿ ਇਹ ਪੰਜਾਬ ਪੁਨਰਗਠਨ ਐਕਟ ਦੇ ਖਿਲਾਫ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੰਜਾਬ ਚੰਡੀਗੜ੍ਹ 'ਤੇ ਆਪਣੇ ਦਾਅਵੇ ਲਈ ਲੜੇਗਾ।
ਪੰਜਾਬ (Punjab) 'ਚ 'ਆਪ' (AAP), ਕਾਂਗਰਸ (Congress) ਅਤੇ ਅਕਾਲੀ ਦਲ (Akali Dal) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਦੇ ਤਾਜ਼ਾ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਜਿਨ੍ਹਾਂ ਵਿੱਚੋਂ ਕਈਆਂ ਦਾ ਕਹਿਣਾ ਸੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਨਿਯਮਾਂ ਵਿੱਚ ਬਦਲਾਅ ਤੋਂ ਬਾਅਦ ਇਹ ਪੰਜਾਬ ਦੇ ਹੱਕਾਂ ਨਾਲ ਇੱਕ ਹੋਰ ਵੱਡਾ ਧੱਕਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਇਸ ਕਦਮ ਨਾਲ ਚੰਡੀਗੜ੍ਹ ਦੇ ਕਰਮਚਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕੀਤੀ ਜਾਵੇਗੀ ਅਤੇ ਮਹਿਲਾ ਕਰਮਚਾਰੀਆਂ ਨੂੰ ਮੌਜੂਦਾ ਇਕ ਸਾਲ ਦੀ ਬਜਾਏ ਦੋ ਸਾਲ ਦੀ ਬਾਲ ਦੇਖਭਾਲ ਛੁੱਟੀ ਮਿਲੇਗੀ। ਉਧਰ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਸੰਘੀ ਅਧਿਕਾਰਾਂ ਨੂੰ ਹੜੱਪਣ ਦੀਆਂ ਵੱਖ-ਵੱਖ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਭਗਵੰਤ ਮਾਨ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਖਹਿਰਾ ਨੇ ਕਿਹਾ ਕਿ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਸਮਾਂ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਰਾਜ ਨੇ ਆਪਣੀਆਂ ਸ਼ਕਤੀਆਂ ਭਾਰਤ ਦੇ ਸੰਵਿਧਾਨ ਤੋਂ ਲਈਆਂ ਹਨ। ਖਹਿਰਾ ਨੇ ਕਿਹਾ ਕਿ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਨੇ ਕੇਂਦਰ ਅਤੇ ਰਾਜ ਦੋਵਾਂ ਨੂੰ ਸੌਂਪੀਆਂ ਸ਼ਕਤੀਆਂ ਨੂੰ ਸਪਸ਼ਟ ਤੌਰ 'ਤੇ ਪਰਿਭਾਸ਼ਿਤ ਕੀਤਾ ਹੈ ਅਤੇ ਨਿਰਧਾਰਤ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਵਿੱਚ ਸੇਵਾ ਨਿਯਮਾਂ ਨੂੰ ਲਾਗੂ ਕਰਨ ਦਾ ਇਕਤਰਫਾ ਫੈਸਲਾ ਪੰਜਾਬ ਪੁਨਰਗਠਨ ਐਕਟ 1966 ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨਾ ਸਿਰਫ਼ ਪੱਖਪਾਤੀ ਹੈ ਸਗੋਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਅਧਿਕਾਰ ਨੂੰ ਵੀ ਕਮਜ਼ੋਰ ਕਰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP, AAP Punjab, Amit Shah, Bhagwant Mann, Chandigarh, Punjab Cabinet