• Home
 • »
 • News
 • »
 • punjab
 • »
 • CHANDIGARH PUNJAB BUYS 187 LAKH METRIC TONNES OF PADDY ON MSP DURING KHARIF SEASON BHARAT BHUSHAN ASHU KS

ਸਰਕਾਰ ਨੇ ਖਰੀਫ਼ ਸੀਜ਼ਨ ਦੌਰਾਨ ਐਮਐਸਪੀ 'ਤੇ ਖਰੀਦਿਆ 187.23 ਲੱਖ ਮੀਟਰਕ ਟਨ ਝੋਨਾ: ਆਸ਼ੂ

ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖਤਮ ਕੀਤੀ ਗਈ ਹੈ। ਇਸ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ।

 • Share this:
  ਚੰਡੀਗੜ੍ਹ: ਖਰੀਫ ਸੀਜਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਬੁੱਧਵਾਰ ਇੱਥੇ ਭਾਰਤ ਭੂਸ਼ਨ ਆਸ਼ੂ ਵੱਲੋਂ ਕੀਤਾ ਗਿਆ।

  ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮਿਤੀ 3 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਕੇ ਮਿਤੀ 30 ਨਵੰਬਰ 2021 ਨੂੰ ਖਤਮ ਕੀਤੀ ਗਈ ਹੈ। ਇਸ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ ਕੁਲ 188.20 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 187.23 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਰੁਪਏ 1960/- ਪ੍ਰਤੀ ਕੁਵਿੰਟਲ 'ਤੇ ਕੀਤੀ ਗਈ ਹੈ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 97000 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

  ਇਸ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ ਬਣਦੀ ਰਾਸ਼ੀ 36257.30 ਕਰੋੜ ਰੁਪਏ ਸੂਬੇ ਦੇ 8,20,174 ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਵਿੱਚੋ 186.97 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 99.88% ਬਣਦੀ ਹੈ।

  ਖੁਰਾਕ ਮੰਤਰੀ ਨੇ ਦੱਸਿਆ ਕਿ ਸੀਜ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਭਾਵ ਦੀ ਰੋਕਥਾਮ ਅਤੇ ਮੰਡੀਆਂ ਵਿੱਚ ਗਲੱਟ ਦੀ ਸਥਿਤੀ ਤੋਂ ਬਚਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਖੋਲੇ ਗਏ 1872 ਰੈਗੂਲਰ ਖਰੀਦ ਕੇਂਦਰਾਂ ਤੋਂ ਇਲਾਵਾ 1237 ਹੋਰ ਯੋਗ ਜਨਤਕ ਥਾਵਾਂ ਅਤੇ ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਸੀ ।

  ਆਸ਼ੂ ਨੇ ਦੱਸਿਆ ਕਿ ਖਰੀਫ ਸੀਜ਼ਨ 2021-22 ਦੌਰਾਨ ਭਾਰਤ ਸਰਕਾਰ ਵੱਲੋਂ ਨਵੀਂਆਂ ਜੂਟ ਗੱਠਾਂ ਦੀ ਕੀਤੀ ਗਈ ਘੱਟ ਐਲੋਕੇਸ਼ਨ ਦੇ ਸਨਮੁੱਖ ਰਾਜ ਸਰਕਾਰ ਵੱਲੋਂ ਜੂਟ ਕਮਿਸ਼ਨਰ ਕੋਲਕੱਤਾ ਦੇ ਨਾਲ ਨਾਲ ਨੈਫੇਡ ਕੋਲਕੱਤਾ ਅਤੇ ਓਪਨ ਟੈਂਡਰ ਰਾਹੀਂ ਵੀ ਨਵੀਆਂ ਜੂਟ ਗੱਠਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਸੀਜ਼ਨ ਦੌਰਾਨ ਗੱਠਾਂ ਦੀ ਘਾਟ ਪੇਸ਼ ਨਹੀਂ ਆਉਣ ਦਿੱਤੀ ਗਈ।

  ਆਸ਼ੂ ਨੇ ਕਿਹਾ ਕਿ ਪੂਰੇ ਖਰੀਫ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ 24 ਘੰਟੇ ਤੋਂ ਵੱਧ ਸਮਾਂ ਮੰਡੀ ਵਿੱਚ ਨਹੀਂ ਰਹਿਣਾ ਪਿਆ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ, ਚਕਾਈ ਅਤੇ ਲਿਫਟਿੰਗ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹੀ ਗਈ ਪਰੰਤੂ ਕੁੱਝ ਵਿਰੋਧੀ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਝੂਠੀ ਬਿਆਨਬਾਜੀ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਪਰੰਤੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯੋਗ ਪ੍ਰਬੰਧਾਂ ਕਾਰਨ ਵਿਰੋਧੀਆਂ ਦੇ ਮਨਸੂਬਿਆਂ ਨੂੰ ਬੂਰ ਨਾ ਪਿਆ। ਉਨ੍ਹਾਂ ਇਸ ਵੱਡੀ ਖਰੀਦ ਮੁਹਿਮ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੇ ਸੂਬੇ ਦੇ ਕਿਸਾਨਾਂ, ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ, ਸਮੂਹ ਖਰੀਦ ਏਜੰਸੀਆਂ, ਆੜ੍ਹਤੀਆਂ, ਲੇਬਰ ਅਤੇ ਡਰਾਈਵਰ ਆਦਿ ਦਾ ਵੀ ਧੰਨਵਾਦ ਕੀਤਾ।
  Published by:Krishan Sharma
  First published:
  Advertisement
  Advertisement