ਚੰਡੀਗੜ੍ਹ: Punjab News: ਪੰਜਾਬ ਮੰਤਰੀ ਮੰਡਲ (Punjab Cabinet Meeting 30 May) ਦੀ ਅਗਲੀ ਮੀਟਿੰਗ 30 ਮਈ ਨੂੰ ਹੋਣੀ ਤੈਅ ਹੋਈ ਹੈ। ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਨ ਸਰਕਾਰ ਦੀ ਕੈਬਨਿਟ (Mann Cabinet Meeting) ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਪੱਤਰ ਵਿੱਚ ਨਹੀਂ ਦੱਸਿਆ ਗਿਆ ਹੈ, ਪਰੰਤੂ ਕਿਹਾ ਜਾ ਰਿਹਾ ਹੈ ਮਾਨ ਸਰਕਾਰ ਇਸ ਮੀਟਿੰਗ ਵਿੱਚ ਵੀ ਪਿਛਲੀ ਮੀਟਿੰਗ ਵਾਂਗ ਕੁੱਝ ਵੱਡੇ ਫੈਸਲੇ ਲੈ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ।
ਦੱਸ ਦੇਈਏ ਕਿ ਪਿਛਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦੇਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਤੋਂ ਇਲਾਵਾ ਸ਼ਹੀਦਾਂ ਨੂੰ 1 ਕਰੋੜ ਰੁਪਏ ਅਤੇ ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ ਦਾ ਫੈਸਲਾ ਕੀਤਾ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।