• Home
  • »
  • News
  • »
  • punjab
  • »
  • CHANDIGARH PUNJAB CABINET MINISTER RAZIA SULTANA HANDS OVER APPOINTMENT LETTERS TO 22 CANDIDATES ON COMPASSIONATE GROUNDS KS

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।

  • Share this:
    ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ 'ਡੀ' ਸ਼੍ਰੇਣੀ ਦੇ ਤਹਿਤ 21 ਅਤੇ ਗਰੁੱਪ 'ਸੀ' ਸ਼੍ਰੇਣੀ ਦੇ ਤਹਿਤ ਇੱਕ ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।

    ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਲਈ ਇੱਕ ਮਾਣ ਵਾਲੀ ਗੱਲ ਹੈ।

    ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਨਾਲ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ।


    ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਸੇ ਖਾਸ ਵਿਅਕਤੀ ਦੇ ਮੋਢਿਆਂ 'ਤੇ ਜ਼ਿੰਮੇਵਾਰੀ ਕਈ ਗੁਣਾ ਵਧ ਗਈ ਹੈ।

    ਉਨ੍ਹਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸਤੋਂ ਇਲਾਵਾ ਤਰਸ ਦੇ ਆਧਾਰ 'ਤੇ ਨਿਯੁਕਤੀ ਲਈ 11 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਅਜਿਹੀਆਂ ਸਾਰੀਆਂ ਬੇਨਤੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦਾ ਇਰਾਦਾ ਰੱਖਦਾ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀਮਤੀ ਜਸਪ੍ਰੀਤ ਤਲਵਾੜ, ਸਿਹਤ ਵਿਭਾਗ ਦੇ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
    Published by:Krishan Sharma
    First published: