ਚੰਡੀਗੜ੍ਹ: CM Bhagwant Mann Married: ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਬੰਧਨ ਵਿੱਚ ਬੱਝ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਡਾ.ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਰਕਾਰੀ ਰਿਹਾਇਸ਼ 'ਤੇ ਹੋਏ ਹਨ। ਦਿੱਲੀ ਤੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨੀਵਨਰ ਅਰਵਿੰਦ ਕੇਜਰੀਵਾਲ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਨੇ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਅਤੇ ਆਸ਼ੀਰਵਾਦ ਦਿੱਤਾ।
ਇਸ ਸ਼ੁਭ ਮੌਕੇ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਦੀਆਂ ਰਸਮਾਂ ਅਦਾ ਕੀਤੀਆਂ ਅਤੇ ਨਵ ਵਿਆਹੀ ਜੋੜੀ ਨੂੰ ਸੁਖੀ ਜੀਵਨ ਲਈ ਆਸ਼ੀਰਵਾਦ ਦਿੱਤਾ।
ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ, ਜੋ ਕਿ ਉਨ੍ਹਾਂ ਅਨੁਸਾਰ ਇਹ ਮਾਨ ਦੀ ਮਾਤਾ ਜੀ ਦੀ ਇੱਛਾ ਸੀ। ਵਿਆਹ ਤੋਂ ਪਹਿਲਾਂ ਗੁਰਪ੍ਰੀਤ ਕੌਰ (30) ਨੇ ਟਵਿੱਟਰ 'ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ਦਿਨ ਸ਼ਗਨਾ ਦਾ ਚੜ੍ਹਿਆ (ਵਿਆਹ ਦਾ ਦਿਨ ਆ ਗਿਆ)। ਉਸਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਵਧਾਈ ਸੰਦੇਸ਼ਾਂ ਲਈ ਧੰਨਵਾਦ ਵੀ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।