Home /News /punjab /

ਪੰਜਾਬ ਵਿਚ ਪਰਾਲੀ ਸੜ ਰਹੀ ਹੈ, ਜ਼ਿੰਮੇਵਾਰ ਅਸੀਂ ਹਾਂ, ਕਿਸਾਨਾਂ ਦਾ ਕੋਈ ਦੋਸ਼ ਨਹੀਂ: ਕੇਜਰੀਵਾਲ

ਪੰਜਾਬ ਵਿਚ ਪਰਾਲੀ ਸੜ ਰਹੀ ਹੈ, ਜ਼ਿੰਮੇਵਾਰ ਅਸੀਂ ਹਾਂ, ਕਿਸਾਨਾਂ ਦਾ ਕੋਈ ਦੋਸ਼ ਨਹੀਂ: ਕੇਜਰੀਵਾਲ

'ਸਾਨੂੰ ਗਾਲ੍ਹਾਂ ਕੱਢਣਾ ਹੱਲ ਨਹੀਂ, ਅਗਲੇ ਸਾਲ ਤੱਕ ਪਰਾਲੀ ਦੀ ਕੋਈ ਸਮੱਸਿਆ ਨਹੀਂ ਰਹੇਗੀ'

'ਸਾਨੂੰ ਗਾਲ੍ਹਾਂ ਕੱਢਣਾ ਹੱਲ ਨਹੀਂ, ਅਗਲੇ ਸਾਲ ਤੱਕ ਪਰਾਲੀ ਦੀ ਕੋਈ ਸਮੱਸਿਆ ਨਹੀਂ ਰਹੇਗੀ'

ਦਿੱਲੀ ਦੇ ਸੀਐਮ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਗਾਲ੍ਹਾਂ ਕੱਢਣ ਨਾਲ ਸਮੱਸਿਆ ਦਾ ਹੱਲ ਹੋ ਸਕਦਾ ਹੈ ਤਾਂ ਅਜਿਹਾ ਹੀ ਕਰ ਲਵੋ। ਹਾਲਾਂਕਿ, ਸਮੂਹਿਕ ਯਤਨਾਂ ਨਾਲ ਹੀ ਸਮੱਸਿਆ ਦਾ ਹੱਲ ਹੋਣਾ ਚਾਹੀਦਾ ਹੈ। ਕੇਜਰੀਵਾਲ ਅਤੇ ਮਾਨ ਨੇ ਵਾਅਦਾ ਕੀਤਾ ਕਿ ਅਗਲੇ ਸਾਲ ਦਿੱਲੀ ਵਿਚ ਪ੍ਰਦੂਸ਼ਣ ਦੀ ਕੋਈ ਸਮੱਸਿਆ ਨਹੀਂ ਹੋਵੇਗੀ।

ਹੋਰ ਪੜ੍ਹੋ ...
  • Share this:

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇਕਰ ਪੰਜਾਬ ਵਿਚ ਪਰਾਲੀ ਸੜ ਰਹੀ ਹੈ ਤਾਂ ਇਸ ਦੇ ਲਈ ਅਸੀਂ ਜ਼ਿੰਮੇਵਾਰ ਹਾਂ।

ਉਨ੍ਹਾਂ ਕਿਹਾ ਕਿ ਇਹ ਪੂਰੇ ਉੱਤਰ ਭਾਰਤ ਨਾਲ ਜੁੜੀ ਸਮੱਸਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ, ਪਰ ਦੋ ਫਸਲਾਂ ਦੇ ਸੀਮਤ ਸਮੇਂ ਦੇ ਅੰਤਰ ਕਾਰਨ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਸਾਡੇ ਕੋਲ ਛੇ ਮਹੀਨਿਆਂ ਦਾ ਸਮਾਂ ਸੀ। ਇਸੇ ਲਈ ਇਹ ਸਮੱਸਿਆ ਇੰਨੀ ਜਲਦੀ ਹੱਲ ਨਹੀਂ ਹੋ ਸਕੀ, ਅਗਲੇ ਸਾਲ ਤੱਕ ਅਸੀਂ ਇਸ ਦਾ ਕੋਈ ਠੋਸ ਹੱਲ ਲੱਭ ਲਵਾਂਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਹੋਰ ਵੀ ਕਈ ਕਦਮ ਚੁੱਕਣ ਦੀ ਲੋੜ ਹੈ। ਇਸ ਦੀ ਪੂਰੀ ਜ਼ਿੰਮੇਵਾਰੀ ਲੈਂਦਿਆਂ ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਅਗਲੇ ਸਾਲ ਤੱਕ ਇਹ ਸਮੱਸਿਆ ਨਹੀਂ ਆਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਅਗਲੇ ਸਾਲ ਤੱਕ 40 ਲੱਖ ਹੈਕਟੇਅਰ ਜ਼ਮੀਨ ਉਤੇ ਪਰਾਲੀ ਸਾੜਨ ਤੋਂ ਰੋਕਣ ਲਈ ਠੋਸ ਹੱਲ ਕੱਢਿਆ ਜਾਵੇਗਾ। ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਸ਼ਹਿਰਾਂ ਦਾ ਜ਼ਿਕਰ ਕਰਦੇ ਹੋਏ ਕੇਜਰੀਵਾਲ ਅਤੇ ਮਾਨ ਨੇ ਕਿਹਾ ਕਿ ਇਹ ਪੂਰੇ ਉੱਤਰ ਭਾਰਤ ਨਾਲ ਜੁੜੀ ਸਮੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।

ਦਿੱਲੀ ਦੇ ਸੀਐਮ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਗਾਲ੍ਹਾਂ ਕੱਢਣ ਨਾਲ ਸਮੱਸਿਆ ਦਾ ਹੱਲ ਹੋ ਸਕਦਾ ਹੈ ਤਾਂ ਅਜਿਹਾ ਹੀ ਕਰ ਲਵੋ। ਹਾਲਾਂਕਿ, ਸਮੂਹਿਕ ਯਤਨਾਂ ਨਾਲ ਹੀ ਸਮੱਸਿਆ ਦਾ ਹੱਲ ਹੋਣਾ ਚਾਹੀਦਾ ਹੈ। ਕੇਜਰੀਵਾਲ ਅਤੇ ਮਾਨ ਨੇ ਵਾਅਦਾ ਕੀਤਾ ਕਿ ਅਗਲੇ ਸਾਲ ਦਿੱਲੀ ਵਿਚ ਪ੍ਰਦੂਸ਼ਣ ਦੀ ਕੋਈ ਸਮੱਸਿਆ ਨਹੀਂ ਹੋਵੇਗੀ।

Published by:Gurwinder Singh
First published:

Tags: Arvind Kejriwal, Bhagwant Mann, Paddy straw, Paddy Straw Burning, Paddy stubble