• Home
 • »
 • News
 • »
 • punjab
 • »
 • CHANDIGARH PUNJAB CM CHANNI ANNOUNCES TREATMENT FOR THE BLIND VISUALLY IMPAIRED KS

ਮੁੱਖ ਮੰਤਰੀ ਚੰਨੀ ਵੱਲੋਂ ਨੇਤਰਹੀਣਾਂ ਲਈ ਐਲਾਨ, ਰੌਸ਼ਨੀ ਹਾਸਲ ਕਰ ਸਕਣ ਵਾਲੇ ਨੇਤਰਹੀਣਾਂ ਦਾ ਹੋਵੇਗਾ ਇਲਾਜ

ਵਫਦ ਦੇ ਨੁਮਾਇਦਿਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜੇਕਰ ਉਨ੍ਹਾਂ ਨੂੰ ਬਿਹਤਰ ਇਲਾਜ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਤੋਂ ਬਾਅਦ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।

 • Share this:
  ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਦੀ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਐਤਵਾਰ ਇਥੇ ਇਸ ਦਾ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣਾਂ ਦੇ ਇੱਕ ਤਿੰਨ ਮੈਂਬਰੀ ਵਫਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ।

  ਨੇਤਰਹੀਣਾਂ ਦੇ ਇਸ ਵਫਦ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਵਫਦ ਦੇ ਨੁਮਾਇਦਿਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜੇਕਰ ਉਨ੍ਹਾਂ ਨੂੰ ਬਿਹਤਰ ਇਲਾਜ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਤੋਂ ਬਾਅਦ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।

  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਇੱਕ ਹੋਰ ਮੰਗ ਬਾਰੇ ਕਿਹਾ ਕਿ ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ, ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਨੇਤਰਹੀਣਾਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ।

  ਇਸਤੋਂ ਇਲਾਵਾ ਮੁੱਖ ਮੰਤਰੀ ਨੇ ਨੇਤਰਹੀਣਾਂ ਦੇ ਵਫਦ ਵੱਲੋਂ ਹੋਰ ਮੰਗਾਂ ਸੰਬੰਧੀ ਦਿੱਤੇ ਮੰਗ ਪੱਤਰ ਬਾਰੇ ਵੀ ਭਰੋਸਾ ਦਿਵਾਇਆ ਕਿ ਸਾਰੀਆਂ ਮੰਗਾਂ 'ਤੇ ਵਿਚਾਰ ਕਰਕੇ ਉਨ੍ਹਾਂ ਦਾ ਸਾਕਾਰਾਤਮਕ ਹੱਲ ਕੱਢੇ ਜਾਣਗੇ।

  ਇਸਤੋਂ ਇਲਾਵਾ ਨੇਤਰਹੀਣਾਂ ਦੇ ਵਫਦ ਨੇ ਮੁੱਖ ਮੰਤਰੀ ਅੱਗੇ ਬੈਕਲਾਗ ਤੇ ਪ੍ਰਮੋਸ਼ਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ,  ਜਮਾਲਪੁਰ (ਲੁਧਿਆਣਾ) ਵਿਖੇ ਨੇਤਰਹੀਣਾਂ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਭਰੇ ਜਾਣ ਸਮੇਤ ਹੋਰ ਮੰਗਾਂ ਵੀ ਉਠਾਈਆਂ, ਜਿਸ ਸਬੰਧੀ ਚੰਨੀ ਨੇ ਇਹਨਾਂ ਮੰਗਾਂ ਉੱਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ।
  Published by:Krishan Sharma
  First published: