Home /News /punjab /

CM ਚੰਨੀ ਵੱਲੋਂ ਆਦਮਪੁਰ ਦੇ ਵਿਕਾਸ ਲਈ 19 ਕਰੋੜ ਰੁਪਏ ਦਾ ਐਲਾਨ, ਕਿਹਾ; ਪੰਜਾਬ ਦਾ ਦਿਲ ਹੈ ਦੋਆਬਾ

CM ਚੰਨੀ ਵੱਲੋਂ ਆਦਮਪੁਰ ਦੇ ਵਿਕਾਸ ਲਈ 19 ਕਰੋੜ ਰੁਪਏ ਦਾ ਐਲਾਨ, ਕਿਹਾ; ਪੰਜਾਬ ਦਾ ਦਿਲ ਹੈ ਦੋਆਬਾ

ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

  • Share this:

    ਆਦਮਪੁਰ (ਜਲੰਧਰ)/ਚੰਡੀਗੜ੍ਹ: ਦੋਆਬਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਖਾਸ ਕਰਕੇ ਆਦਮਪੁਰ ਹਲਕੇ ਵਿਚ ਵਿਕਾਸ ਮੁਖੀ ਪ੍ਰਾਜੈਕਟਾਂ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਕੇ ਇਸ ਨੂੰ ਸੂਬੇ ਦਾ ਮੋਹਰੀ ਹਿੱਸਾ ਬਣਾਉਣ ਦਾ ਪ੍ਰਣ ਲਿਆ। ਆਦਮਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੇ ਤਹਿਤ ਮੁੱਖ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ 19 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

    ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 19 ਕਰੋੜ ਰੁਪਏ ਵਿੱਚੋਂ 9 ਕਰੋੜ ਰੁਪਏ ਸੜਕਾਂ ਦੀ ਮਜ਼ਬੂਤੀ/ਚੌੜਾ ਕਰਨ ਅਤੇ ਚਾਰ ਮਾਰਗੀ ਕਰਨ ਲਈ ਰੱਖੇ ਗਏ ਹਨ ਜਦਕਿ 10 ਕਰੋੜ ਰੁਪਏ ਕਿਸੇ ਕਿਸਮ ਦੇ ਵਿਕਾਸ ਮੁਖੀ ਕਾਰਜ ਕਰਨ ਲਈ ਮਹਿੰਦਰ ਸਿੰਘ ਕੇ.ਪੀ. ਲਈ ਰੱਖ ਦਿੱਤੇ ਗਏ ਹਨ।

    ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ (ਕੈਬਨਿਟ ਰੈਂਕ) ਮਹਿੰਦਰ ਸਿੰਘ ਕੇ.ਪੀ. ਵੱਲੋਂ ਆਦਮਪੁਰ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੀ ਰੱਖੀ ਗਈ ਮੰਗ ਦੇ ਜਵਾਬ ਵਿਚ ਮੁੱਖ ਮੰਤਰੀ ਚੰਨੀ ਨੇ ਇਸ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਛੇਤੀ ਹੀ ਸਰਵੇਖਣ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਵੱਡੀ ਸੜਕ ਨਾਲ 5-10 ਏਕੜ ਜ਼ਮੀਨ ਦੀ ਵਿਵਸਥਾ ਹੋਣ ਉਤੇ ਆਦਮਪੁਰ ਵਿਚ ਡਿਗਰੀ ਕਾਲਜ ਖੋਲ੍ਹਣ ਦੀ ਮੰਗ ਮੰਨਣ ਲਈ ਤਿਆਰ ਹਨ।

    ਆਦਮਪੁਰ ਹਵਾਈ ਅੱਡੇ ਨੂੰ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ

    ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਵੱਲੋਂ ਜਾਂਦੀ ਸੜਕ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ ਅਤੇ ਹਵਾਈ ਅੱਡੇ ਦਾ ਨਾਮ ਵੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਲਈ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਕ ਹੋਰ ਮੰਗ ਦੇ ਜਵਾਬ ਵਿਚ ਕਿਹਾ, “ਕਸ਼ੱਤਰੀਆ ਰਾਜਪੂਤਾਂ ਨੂੰ ਮੁੜ ਜਨਰਲ ਕੈਟਾਗਰੀ ਦਾ ਦਰਜਾ ਦਿੱਤਾ ਜਾਵੇਗਾ।”

    ਅਕਾਲੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਬਸਪਾ ਨੂੰ ਮੋਹਰੇ ਵਜੋਂ ਵਰਤਣ ਦੀ ਕਰੜੀ ਆਲੋਚਨਾ

    ਅਕਾਲੀਆਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਹਮੇਸ਼ਾ ਹੀ ਸਿਆਸੀ ਸ਼ਤਰੰਜ ਦੇ ਮੋਹਰੇ ਵਜੋਂ ਵਰਤਿਆ ਹੈ। ਚੰਨੀ ਨੇ ਕਿਹਾ, "ਸਾਲ 1996 ਵਿਚ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗੱਠਜੋੜ ਕੀਤਾ ਸੀ ਪਰ ਉਸ ਤੋਂ ਅਗਲੇ ਸਾਲ ਬਸਪਾ ਨੂੰ ਧੋਖਾ ਦੇ ਦਿੱਤਾ ਅਤੇ ਭਾਜਪਾ ਦੀ ਸ਼ਰਨ ਵਿਚ ਚਲੇ ਗਏ।" ਚੰਨੀ ਨੇ ਕਿਹਾ ਕਿ ਜਦੋਂ ਭਾਜਪਾ ਨਾਲ ਸਾਂਝ-ਭਿਆਲੀ ਟੁੱਟ ਗਈ ਤਾਂ ਇਕ ਵਾਰ ਫੇਰ ਬਸਪਾ ਨਾਲ ਹੱਥ ਮਿਲਾ ਲਿਆ ਪਰ ਅਕਾਲੀਆਂ ਨੇ ਇਸ ਵਾਰ ਵੀ ਸਿਆਸੀ ਚਾਲ ਖੇਡੀ ਹੈ ਅਤੇ ਹੁਸ਼ਿਆਰਪੁਰ ਅਤੇ ਪਠਾਨਕੋਟ ਵਰਗੀਆਂ ਸੀਟਾਂ ਬਸਪਾ ਦੀ ਝੋਲੀ ਪਾ ਦਿੱਤੀਆਂ ਜਦਕਿ ਇੱਥੋਂ ਇਨ੍ਹਾਂ ਨੂੰ ਕਦੇ ਵੀ ਜਿੱਤ ਨਸੀਬ ਨਹੀਂ ਹੋਈ। ਲੁਕਵੇਂ ਰੂਪ ਵਿਚ ਅਕਾਲੀ ਦਲ ਦੀ ਅਜੇ ਵੀ ਭਾਜਪਾ ਨਾਲ ਗੰਢਤੁੱਪ ਹੈ।

    ਬਹੁਜਨ ਸਮਾਜ ਨੂੰ ਸੱਦਾ

    ਬਹੁਜਨ ਸਮਾਜ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਵੀ ਬਹੁਜਨ ਸਮਾਜ ਦਾ ਸ਼ਾਸਨ ਹੈ।

    ਸੰਤੋਖ ਚੌਧਰੀ ਨੇ ਕਿਹਾ, ਚੰਨੀ 'ਲੋਹ ਪੁਰਸ਼'

    ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਣ ‘ਲੋਹ ਪੁਰਸ਼’ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। ਇਸ ਮੌਕੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।

    ਇਸ ਮੌਕੇ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਆਦਮਪੁਰ ਤੋਂ ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

    Published by:Krishan Sharma
    First published:

    Tags: Airport, Charanjit Singh Channi, Congress, Jalandhar, Punjab Congress, Punjab government, Punjab politics