Home /News /punjab /

ਸੰਗਰੂਰ ਉਪ ਚੋਣ: ਮੂਸੇਵਾਲਾ ਦੇ ਪਿਤਾ ਨੂੰ ਮੈਦਾਨ 'ਚ ਉਤਾਰਨਾ ਚਾਹੁੰਦੀ ਹੈ ਕਾਂਗਰਸ, ਜਾਣੋ ਕੀ ਹੈ ਹੋਰ ਪਾਰਟੀਆਂ ਦੀ ਯੋਜਨਾ

ਸੰਗਰੂਰ ਉਪ ਚੋਣ: ਮੂਸੇਵਾਲਾ ਦੇ ਪਿਤਾ ਨੂੰ ਮੈਦਾਨ 'ਚ ਉਤਾਰਨਾ ਚਾਹੁੰਦੀ ਹੈ ਕਾਂਗਰਸ, ਜਾਣੋ ਕੀ ਹੈ ਹੋਰ ਪਾਰਟੀਆਂ ਦੀ ਯੋਜਨਾ

(ਪੰਜਾਬ ਕਾਂਗਰਸ ਟਵਿੱਟਰ)

(ਪੰਜਾਬ ਕਾਂਗਰਸ ਟਵਿੱਟਰ)

 • Share this:
  ਸਿੱਧੂ ਮੂਸੇਵਾਲਾ ਦੀ ਮੌਤ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਸਾਫ਼ ਨਜ਼ਰ ਆ ਰਿਹਾ ਹੈ। ਸੂਬੇ 'ਚ 23 ਜੂਨ ਨੂੰ ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਹਨ, ਜਿਸ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ ਹੈ। ਆਮ ਆਦਮੀ ਪਾਰਟੀ ਨੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

  ਦੂਜੇ ਪਾਸੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਇਸ ਸੀਟ ਤੋਂ ਉਨ੍ਹਾਂ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਹੈ।

  ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ। ਹਾਲਾਂਕਿ ਭਾਜਪਾ ਇਸ ਸੀਟ 'ਤੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਅਤੇ ਸੁਖਦੇਵ ਸਿੰਘ ਢੀਂਡਸਾ ਨੂੰ ਟਿਕਟ ਦੇਣ 'ਤੇ ਵਿਚਾਰ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਸੀਟ ’ਤੇ ਪੰਥਕ ਉਮੀਦਵਾਰ ਖੜ੍ਹੇ ਕਰਨ ਦੇ ਹੱਕ ਵਿੱਚ ਹੈ।

  ਇਹ ਸੀਟ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਅਤੇ ਜਿੱਤਣ ਤੋਂ ਬਾਅਦ ਖਾਲੀ ਹੋਈ ਸੀ। ਮੌਜੂਦਾ ਮੁੱਖ ਮੰਤਰੀ ਮਾਨ 2014 ਅਤੇ 2019 ਵਿੱਚ ਸੰਗਰੂਰ ਤੋਂ ਜਿੱਤੇ ਸਨ।

  ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ 'ਚ ਆਪਣਾ ਪੱਤਾ ਖੋਲ੍ਹਦੇ ਹੋਏ ਗੁਰਮੇਲ ਸਿੰਘ ਦਾ ਨਾਂ ਤੈਅ ਕਰ ਲਿਆ ਹੈ। ਉਹ 2013 ਤੋਂ 'ਆਪ' ਨਾਲ ਜੁੜੇ ਹੋਏ ਹਨ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਇਕਲੌਤੇ ਸਰਪੰਚ ਸਨ, ਜਿਨ੍ਹਾਂ ਨੇ 300 ਵੋਟਾਂ ਨਾਲ ਚੋਣ ਜਿੱਤੀ ਸੀ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਹੈ।

  ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਲੜਾਉਣ ਦੇ ਹੱਕ ਵਿੱਚ ਨਜ਼ਰ ਆ ਰਹੇ ਹਨ, ਪਰ ਧੂਰੀ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਦਲਬੀਰ ਸਿੰਘ ਗੋਲਡੀ ਵੀ ਟਿਕਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ।

  ਸ਼੍ਰੋਮਣੀ ਅਕਾਲੀ ਦਲ ਬੰਦੀ ਸਿੱਖਾਂ ਦੇ ਕਿਸੇ ਇੱਕ ਰਿਸ਼ਤੇਦਾਰ ਨੂੰ ਟਿਕਟ ਦੇਣ ਦੀ ਵਕਾਲਤ ਕਰ ਰਿਹਾ ਹੈ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਸਿੱਖ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੁਖਬੀਰ ਬਾਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਕਾਰ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਪੰਥਕ ਉਮੀਦਵਾਰ ਬਣਾਉਣ ਦੇ ਮਾਮਲੇ 'ਚ ਅਜੇ ਤੱਕ ਇਸ 'ਤੇ ਸਹਿਮਤੀ ਨਹੀਂ ਬਣ ਸਕੀ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਇਸ 'ਤੇ ਫੈਸਲਾ ਹੋ ਸਕਦਾ ਹੈ।
  Published by:Gurwinder Singh
  First published:

  Tags: Aam Aadmi Party, AAP Punjab, Punjab Congress, Sangrur, Sidhu Moose Wala, Sidhu Moosewala

  ਅਗਲੀ ਖਬਰ