Home /News /punjab /

ਸਿਮਰਨਜੀਤ ਮਾਨ ਦੇ ਪੁੱਤਰ ਵੱਲੋਂ CM ਭਗਵੰਤ ਮਾਨ ਤੇ ਮੰਤਰੀ ਧਾਲੀਵਾਲ 'ਤੇ ਮਾਣਹਾਨੀ ਦਾ ਕੇਸ ਦਾਇਰ

ਸਿਮਰਨਜੀਤ ਮਾਨ ਦੇ ਪੁੱਤਰ ਵੱਲੋਂ CM ਭਗਵੰਤ ਮਾਨ ਤੇ ਮੰਤਰੀ ਧਾਲੀਵਾਲ 'ਤੇ ਮਾਣਹਾਨੀ ਦਾ ਕੇਸ ਦਾਇਰ

ਸਿਮਰਨਜੀਤ ਮਾਨ ਦੇ ਪੁੱਤਰ ਵੱਲੋਂ CM ਭਗਵੰਤ ਮਾਨ ਤੇ ਮੰਤਰੀ ਧਾਲੀਵਾਲ 'ਤੇ ਮਾਣਹਾਨੀ ਦਾ ਕੇਸ ਦਾਇਰ (ਫਾਇਲ ਫੋਟੋ)

ਸਿਮਰਨਜੀਤ ਮਾਨ ਦੇ ਪੁੱਤਰ ਵੱਲੋਂ CM ਭਗਵੰਤ ਮਾਨ ਤੇ ਮੰਤਰੀ ਧਾਲੀਵਾਲ 'ਤੇ ਮਾਣਹਾਨੀ ਦਾ ਕੇਸ ਦਾਇਰ (ਫਾਇਲ ਫੋਟੋ)

ਇਮਾਨ ਸਿੰਘ ਮਾਨ ਨੇ ਐਡਵੋਕੇਟ ਏਐਸ ਸੁਖੀਜਾ ਰਾਹੀਂ ਭਾਰਤੀ ਦੰਡਾਵਲੀ ਦੀ ਧਾਰਾ 499, 500 ਅਤੇ 120ਬੀ ਤਹਿਤ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਮੁੱਖ ਮੰਤਰੀ ਤੇ ਮੰਤਰੀ ਨੇ ਮੁਹਾਲੀ ਦੀ ਮਾਜਰੀ ਤਹਿਸੀਲ ਦੀ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਾਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

ਹੋਰ ਪੜ੍ਹੋ ...
 • Share this:

  ਸ਼੍ਰੋਮਣੀ ਅਕਾਲੀ ਦਲ 'ਅੰਮ੍ਰਿਤਸਰ' ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਉਤੇ ਝੂਠੇ ਦੋਸ਼ ਲਗਾਉਣ ਦੇ ਦੋਸ਼ ਹੇਠ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

  ਇਮਾਨ ਸਿੰਘ ਮਾਨ ਨੇ ਐਡਵੋਕੇਟ ਏਐਸ ਸੁਖੀਜਾ ਰਾਹੀਂ ਭਾਰਤੀ ਦੰਡਾਵਲੀ ਦੀ ਧਾਰਾ 499, 500 ਅਤੇ 120ਬੀ ਤਹਿਤ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਮੁੱਖ ਮੰਤਰੀ ਤੇ ਮੰਤਰੀ ਨੇ ਮੁਹਾਲੀ ਦੀ ਮਾਜਰੀ ਤਹਿਸੀਲ ਦੀ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਾਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

  ਇਮਾਨ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਕੇ ਆਗੂਆਂ ਨੇ ਸਿੱਧੇ ਤੌਰ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਾਖ ਅਤੇ ਸ਼ਖਸੀਅਤ 'ਤੇ ਹਮਲਾ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅਸਲ ਵਿੱਚ ਉਸ ਕੋਲ ਪਿੰਡ ਛੋਟੀ ਬੜੀ ਨੰਗਲ ਵਿੱਚ ਸਿਰਫ਼ 5 ਵਿੱਘੇ ਅਤੇ 14 ਬਿਸਵੇ ਜ਼ਮੀਨ ਸੀ। ਉਨ੍ਹਾਂ ਦੱਸਿਆ ਕਿ ਜ਼ਮੀਨ ਦਾ ਛੋਟਾ ਜਿਹਾ ਟੁਕੜਾ ਉਨ੍ਹਾਂ ਦੇ ਸਵਰਗੀ ਦਾਦਾ ਜੋਗਿੰਦਰ ਸਿੰਘ ਮਾਨ ਨੇ 1997 ਵਿੱਚ ਉਨ੍ਹਾਂ ਨੂੰ ਤੋਹਫ਼ੇ ਵਜੋਂ ਦਿੱਤਾ ਸੀ।

  ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੇ ਅੰਤ 'ਚ ਭਗਵੰਤ ਮਾਨ ਸਰਕਾਰ ਨੇ ਮੋਹਾਲੀ ਦੇ ਪਿੰਡ ਛੋਟੀ ਬੜੀ ਨੰਗਲ ਤੋਂ ਕਰੋੜਾਂ ਰੁਪਏ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ।

  ਸਰਕਾਰ ਨੇ ਕਾਰਵਾਈ ਕਰਦਿਆਂ ਚੰਡੀਗੜ੍ਹ ਦੇ ਨਾਲ ਲੱਗਦੇ ਮੁੱਲਾਂਪੁਰ ਤੋਂ 2828 ਏਕੜ ਪੰਚਾਇਤੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਦਾ ਦਾਅਵਾ ਕੀਤਾ ਸੀ। ਇਸ ਦੀ ਕੀਮਤ 300 ਕਰੋੜ ਰੁਪਏ ਹੈ। ਇਸ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੀ.ਐਮ ਭਗਵੰਤ ਮਾਨ ਖੁਦ ਮੌਕੇ 'ਤੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੀ ਸਨ।

  ਕਬਜ਼ਾ ਛੁਡਾਉਣ ਤੋਂ ਬਾਅਦ ਸੀ.ਐਮ ਮਾਨ ਨੇ ਦੱਸਿਆ ਸੀ ਕਿ ਇਸ ਜ਼ਮੀਨ 'ਤੇ 15 ਲੋਕਾਂ ਦੇ ਨਾਜਾਇਜ਼ ਕਬਜ਼ੇ ਹਨ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਵਿੱਚੋਂ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ 125 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

  Published by:Gurwinder Singh
  First published:

  Tags: Bhagwant Mann, Simranjit Singh Mann