• Home
  • »
  • News
  • »
  • punjab
  • »
  • CHANDIGARH PUNJAB ELECTION 2022 AAM AADMI PARTY ANNOUNCES CHIEF MINISTERS FACE FOR PUNJAB ELECTIONS ON 18TH KS

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਚੋਣਾਂ ਲਈ 'ਮੁੱਖ ਮੰਤਰੀ ਚਿਹਰੇ' ਦਾ ਐਲਾਨ 18 ਨੂੰ

Punjab Election 2022: ਦਿੱਲੀ ਦੇ ਮੁੱਖ ਮੰਤਰੀ (CM Delhi) ਅਤੇ 'ਆਪ' (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ (CM Face for Punjab) ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ।

  • Share this:
    ਚੰਡੀਗੜ੍ਹ: Punjab Election 2022: ਦਿੱਲੀ ਦੇ ਮੁੱਖ ਮੰਤਰੀ (CM Delhi) ਅਤੇ 'ਆਪ' (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ (CM Face for Punjab) ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ।

    ਉਨ੍ਹਾਂ 13 ਜਨਵਰੀ ਨੂੰ ਪੰਜਾਬ (Punjab) ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਅਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਲਾਂਚ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਭਾਵੇਂ ਉਹ ਚਾਹੁੰਦੇ ਸਨ ਕਿ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦਾ ਨਾਂਅ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਘੋਸ਼ਿਤ ਕੀਤਾ ਜਾਵੇ, ਪਰ ਬਾਅਦ ਵਿੱਚ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਨੂੰ ਕਰਨਾ ਚਾਹੀਦਾ ਹੈ।

    ਕੇਜਰੀਵਾਲ ਨੇ ਇੱਥੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂਅ ਦਾ ਐਲਾਨ ਕੱਲ੍ਹ ਦੁਪਹਿਰ 12 ਵਜੇ ਕੀਤਾ ਜਾਵੇਗਾ।

    'ਆਪ' ਦੇ ਕੌਮੀ ਕਨਵੀਨਰ ਨੇ ਜੂਨ 2021 ਵਿੱਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਵਿੱਚੋਂ ਹੋਵੇਗਾ ਅਤੇ ਪੂਰੇ ਪੰਜਾਬ ਨੂੰ ਇਸ ਦੀ ਚੋਣ 'ਤੇ ਮਾਣ ਹੋਵੇਗਾ। ਐਤਵਾਰ ਨੂੰ, 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ "ਜਨਤਾ ਚੁਣੇਗੀ, ਅਪਨਾ ਸੀਐਮ" ਮੁਹਿੰਮ 'ਤੇ ਲਗਭਗ 15 ਲੱਖ ਲੋਕਾਂ ਦਾ ਹੁੰਗਾਰਾ ਮਿਲਿਆ ਹੈ।

    ਕੇਜਰੀਵਾਲ ਨੇ ਪਿਛਲੇ ਹਫਤੇ ਜਦੋਂ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਖੁਦ ਨੂੰ ਦੌੜ ​​ਤੋਂ ਬਾਹਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਲੋਕਾਂ ਦੀ ਫੀਡਬੈਕ ਮਿਲਣ ਤੋਂ ਬਾਅਦ ਚੋਟੀ ਦੇ ਅਹੁਦੇ ਲਈ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ।ਪੰਜਾਬ ਦੇ ਲੋਕਾਂ ਨੂੰ ਸੋਮਵਾਰ ਸ਼ਾਮ 5 ਵਜੇ ਤੱਕ ਮੋਬਾਈਲ ਨੰਬਰ 7074870748 'ਤੇ SMS, WhatsApp ਜਾਂ ਵੌਇਸ ਸੰਦੇਸ਼ ਰਾਹੀਂ ਆਪਣੀ ਪਸੰਦ ਦੇਣ ਲਈ ਕਿਹਾ ਗਿਆ ਸੀ।
    Published by:Krishan Sharma
    First published: