ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਐਤਵਾਰ ਆਪਣੇ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਹੁਣ ਤੱਕ ਇਹ 10ਵੀਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਪ ਵੱਲੋਂ ਜਾਰੀ ਹੁਣ ਤੱਕ ਕੁੱਲ ਉਮੀਦਵਾਰਾਂ ਦੀ ਗਿਣਤੀ 112 ਹੋ ਗਈ ਹੈ, ਜਿਸ ਵਿਚੋਂ ਸਿਰਫ 5 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਹੀ ਬਾਕੀ ਰਹਿ ਗਿਆ ਹੈ।
ਐਤਵਾਰ ਨੂੰ 'ਆਪ' (AAP) ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ (AAP Punjab Candidates 10th list) ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ‘ਆਪ‘ ਨੇ 3 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਵੱਲੋਂ ਜਾਰੀ 10ਵੀਂ ਉਮੀਦਵਾਰਾਂ ਦੀ ਸੂਚੀ।
ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਪਟਿਆਲਾ ਸ਼ਹਿਰ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅਜੀਤਪਾਲ ਸਿੰਘ ਕੋਹਲੀ ਪਿਛਲੇ ਦਿਨੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਜਦਕਿ ਗੁਰਪ੍ਰੀਤ ਸਿੰਘ ਗੋਗੀ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਪਰੰਤੂ ਫਿਰ ਆਮ ਆਦਮੀ ਪਾਰਟੀ ਵਿੱਚ ਵਾਪਸੀ ਕਰ ਗਏ ਸਨ। ਗੋਗੀ ਕਾਂਗਰਸ ਪਾਰਟੀ 'ਚ ਲਗਾਤਾਰ 3 ਵਾਰ ਕੌਂਸਲਰ ਰਹੇ ਹਨ ਅਤੇ 5 ਵਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।