• Home
 • »
 • News
 • »
 • punjab
 • »
 • CHANDIGARH PUNJAB ELECTION 2022 AAM AADMI PARTY SENIOR LEADERS BIKMARJIT SINGH JADEEP SINGH AND AMAR MASIH JOIN AKALI DAL KS

Punjab Politics: 'ਆਪ' ਨੂੰ ਮਾਝੇ 'ਚ ਵੱਡਾ ਝਟਕਾ, ਪਾਰਟੀ ਦੇ 3 ਸੀਨੀਅਰ ਆਗੂ ਅਕਾਲੀ ਦਲ 'ਚ ਸ਼ਾਮਲ

Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੂੰ ਮਾਝਾ ਖੇਤਰ ਵਿਚ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

 • Share this:
  ਅੰਮ੍ਰਿਤਸਰ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੂੰ ਮਾਝਾ ਖੇਤਰ ਵਿਚ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

  ਅਕਾਲੀ ਦਲ ਵਿੱਚ ਅੱਜ ਸ਼ਾਮਲ ਹੋਣ ਵਾਲਿਆਂ ਵਿਚ ਕੈਪਟਨ ਬਿਕਮਰਜੀਤ ਸਿੰਘ ਪਾਹੁਵਿੰਡ ਸ਼ਾਮਲ ਹਨ, ਜੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਰਹੇ ਹਨ। ਉਹ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਪ੍ਰਧਾਨ ਵੀ ਰਹੇ ਹਨ। ਮਜੀਠੀਆ ਨੇ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੇ ਸਲਾਹ ਮਸ਼ਵਰੇ ਮੁਤਾਬਕ ਕੈਪਟਨ ਬਿਕਰਮਜੀਤ ਸਿੰਘ ਨੂੰ ਅਕਾਲੀ ਦਲ ਦਾ ਬੁਲਾਰਾ ਅਤੇ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

  ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਜੈਦੀਪ ਸਿੰਘ, ਜੋ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਸੰਧੂ ਦੇ ਪੁੱਤਰ ਹਨ, ਨੂੰ ਵੀ ਪਾਰਟੀ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੈਦੀਪ ਨੂੰ ਰਾਜਾਸਾਂਸੀ ਤੋਂ ਪਾਰਟੀ ਦੀ ਟਿਕਟ ਦੇਣ ਦਾ ਵਾਅਦਾ ਕੀਤਾ ਸੀ ਪਰ ਪਾਰਟੀ ਨੇ ਇਹ ਟਿਕਟ ਵੇਚਣ ਦਾ ਫੈਸਲਾ ਕੀਤਾ ਜਿਵੇਂ ਕਿ ਇਹ ਪਹਿਲਾਂ ਵੀ ਕਰਦੀ ਰਹੀ ਹੈ। ਉਨ੍ਹਾਂ ਨੇ ਜੈਦੀਪ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।

  ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਅਮਰ ਮਸੀਹ ਤੇ ਗੁਰਿੰਦਰ ਸਿੰਘ ਨੂੰ ਵੀ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।
  Published by:Krishan Sharma
  First published: