ਚੰਡੀਗੜ੍ਹ: Punjab Election 2022: ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਉਮੀਦਵਾਰ ਅਮਨਦੀਪ ਸਿੰਘ ਆਸ਼ੂ ਬਾਂਗੜ (Amandeep Singh Ashu Bangar) ਵੱਲੋਂ ਆਪ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਆਸ਼ੂ ਬਾਂਗੜ ਨੂੰ ਕਾਂਗਰਸ (Congress) ਪਾਰਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸ਼ਮੂਲੀਅਤ ਕਰਵਾਈ। ਇਸ ਮੌਕੇ ਜ਼ੀਰਾ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜੀਰਾ ਵੀ ਹਾਜ਼ਰ ਸਨ।
ਚੰਡੀਗੜ੍ਹ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਤੇ ਹਰ ਪਾਸੇ ਤੋਂ ਟਿਕਟ ਵੇਚੇ ਜਾਣ ਦੇ ਦੋਸ਼ ਲੱਗ ਰਹੇ ਹਨ ਅਤੇ ਆਸ਼ੂ ਬਾਂਗੜ ਨੇ ਸਚਾਈ ਦੇ ਰਸਤੇ 'ਤੇ ਚਲਦਿਆਂ ਹੀ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਹੈ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਸ਼ੂ ਬਾਂਗੜ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਉਮੀਦਵਾਰ ਐਲਾਨਿਆ, ਜਿਸ ਨਾਲ ਮੌਜੂਦਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਦੀ ਟਿਕਟ ਕੱਟੀ ਗਈ ਹੈ।
ਇਸ ਮੌਕੇ ਕਾਂਗਰਸ 'ਚ ਸ਼ਾਮਲ ਹੋਏ ਆਸ਼ੂ ਬਾਂਗੜ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਦਿਨਾਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਦਿੱਲੀ ਵਿੱਚ ਰੇਹੜੀ ਲਾਉਣ ਵਾਲੇ ਉਨ੍ਹਾਂ ਨੂੰ ਤੰਗ ਕਰ ਰਹੇ ਸਨ ਅਤੇ ਪੰਜਾਬ ਦੀ ਲੀਡਰਸ਼ਿਪ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ।
ਆਸ਼ੂ ਬਾਂਗੜ ਨੇ ਕਿਹਾ ਕਿ ਉਹ ਇੰਨਾ ਦਬਾਅ ਨਹੀਂ ਝੱਲ ਸਕਦੇ ਸਨ, ਇਸ ਲਈ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡਣ ਦਾ ਫੈਸਲਾ ਕੀਤਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।