• Home
 • »
 • News
 • »
 • punjab
 • »
 • CHANDIGARH PUNJAB ELECTION 2022 AAP GOVT TO LAUNCH SPECIAL MEDICAL TRAINING PROGRAM FOR MEDICAL PRACTITIONERS HARPAL CHEEMA KS

ਮੈਡੀਕਲ ਪ੍ਰੈਕਟੀਸ਼ਨਰਾਂ ਲਈ 'ਵਿਸ਼ੇਸ਼ ਮੈਡੀਕਲ ਸਿਖਲਾਈ' ਪ੍ਰੋਗਰਾਮ ਸ਼ੁਰੂ ਕਰੇਗੀ ‘ਆਪ’ ਸਰਕਾਰ: ਚੀਮਾ

Punjab Election 2022: ਚੀਮਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ’ਤੇ ਸੂਬੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਲਈ ‘ਵਿਸ਼ੇਸ਼ ਮੈਡੀਕਲ ਸਿਖ਼ਲਾਈ’ ਪ੍ਰੋਗਰਾਮ ਸ਼ੁਰੂ ਕਰੇਗੀ, ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬਾਂ ਦੀ ਡਾਕਟਰੀ ਸੇਵਾ ਕਰਦੇ ਰਹਿਣ ਅਤੇ ਆਪਣਾ ਜੀਵਨ ਬਸਰ ਸੁਚੱਜੇ ਢੰਗ ਨਾਲ ਕਰ ਸਕਣ।

 • Share this:
  ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Cheema) ਨੇ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਬਾਦਲ ’ਤੇ ਸੂਬੇ ਵਿੱਚ ਗਰੀਬਾਂ ਦੀ ਸੇਵਾ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ’ਤੇ ਸੂਬੇ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਲਈ ‘ਵਿਸ਼ੇਸ਼ ਮੈਡੀਕਲ ਸਿਖ਼ਲਾਈ’ ਪ੍ਰੋਗਰਾਮ ਸ਼ੁਰੂ ਕਰੇਗੀ, ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬਾਂ ਦੀ ਡਾਕਟਰੀ ਸੇਵਾ ਕਰਦੇ ਰਹਿਣ ਅਤੇ ਆਪਣਾ ਜੀਵਨ ਬਸਰ ਸੁਚੱਜੇ ਢੰਗ ਨਾਲ ਕਰ ਸਕਣ।

  ਪੇਂਡੂ ਖੇਤਰਾਂ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਅਹਿਮ ਯੋਗਦਾਨ

  ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਗਰੀਬ ਇਲਾਕਿਆਂ ਵਿੱਚ ਮੁੱਢਲੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਹਮੇਸ਼ਾਂ ਨਜ਼ਰਅੰਦਾਜ਼ ਕੀਤਾ ਹੈ, ਭਾਵੇਂ ਉਹ 2012 ਵਿੱਚ ਅਕਾਲੀ ਦਲ ਦੀ ਸਰਕਾਰ ਹੋਵੇ ਜਾਂ ਫਿਰ ਕਾਂਗਰਸ ਪਾਰਟੀ ਦੀ ਸਰਕਾਰ। ਸਿਰਫ਼ ਵਾਅਦੇ ਕੀਤੇ, ਪਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਖ਼ਲਾਈ ਦੇ ਕੇ ਡਾਕਟਰੀ ਸੇਵਾਵਾਂ ਕਰਨ ਦੀ ਕਾਨੂੰਨੀ ਇਜ਼ਾਜਤ ਦਿੱਤੀ ਜਾਵੇਗੀ।

  ਹੋਰਨਾਂ ਵਾਂਗ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵੀ ਵਫ਼ਾ ਨਾ ਹੋਏ ਕਾਂਗਰਸ ਅਤੇ ਬਾਦਲਾਂ ਦੇ ਵਾਅਦੇ

  ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤਾ ਵਾਅਦੇ ਸੂਬੇ ਦੇ ਹੋਰਨਾਂ ਵਰਗਾਂ ਨਾਲ ਕੀਤੇ ਵਾਅਦਿਆਂ ਵਾਂਗ ਵਫ਼ਾ ਨਹੀਂ ਹੋਏ, ਜਿਸ ਕਾਰਨ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਸਿਰ ’ਤੇ ਗੈਰਕਾਨੂੰਨੀ ਸੇਵਾਵਾਂ ਕਰਨ ਦੀ ਤਲਵਾਰ ਹਰ ਸਮੇਂ ਲਟਕਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਸੂਬੇ ਦੇ ਗਰੀਬ ਪਰਿਾਵਰਾਂ ਨੂੰ ਇਲਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗਦਾਨ ਹੈ, ਕਿਉਂਕਿ ਕਾਂਗਰਸ, ਕੈਪਟਨ, ਬਾਦਲ  ਅਤੇ ਭਾਜਪਾ ਨੇ ਸੂਬੇ ਵਿੱਚ ਸਰਕਾਰੀ ਇਲਾਜ ਵਿਵਸਥਾ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।

  ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਨੇ ਸੂਬੇ ਵਿੱਚ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਪੁਲੀਸ ਦੇ ਰਾਹੀਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ, ਜਦੋਂ ਕਿ ਸੱਤਾ ’ਚ ਰਹੇ ਲੋਕਾਂ ਨੇ ਨਾ ਤਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਰਜਿਸਟਰਡ ਕਰਨ ਦੀ ਕੋਈ ਵਿਵਸਥਾ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਵਿਸ਼ੇਸ਼ ਮੈਡੀਕਲ ਸਿਖਲਾਈ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਹੈ।

  ਚੀਮਾ ਨੇ ਵਾਅਦਾ ਕੀਤਾ ਕਿ ਜਲਦੀ ਹੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਉਨ੍ਹਾਂ ਦੀ ਮੰਗ ਅਨੁਸਾਰ ‘ਵਿਸ਼ੇਸ਼ ਮੈਡੀਕਲ ਸਿਖਲਾਈ’ ਦਾ ਪ੍ਰਬੰਧ ਕਰੇਗੀ ਤਾਂ ਜੋ ਇਹ ਪ੍ਰੈਕਟੀਸ਼ਨਰ ਸਮਾਜ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਦੇ ਰਹਿਣ, ਕਿਉਕਿ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੇ ਸਭ ਤੋਂ ਪਹਿਲੀ ਤਰਜ਼ੀਹ ਵਾਲੇ ਮੁੱਦੇ ਹਨ। ਇਹਨਾਂ ਖੇਤਰਾਂ ’ਚ ਸੇਵਾਵਾਂ ਦੇਣ ਵਾਲਿਆਂ ਲਈ ‘ਆਪ’ ਬੇਹੱਦ ਸਨਮਾਨ ਰੱਖਦੀ ਹੈ।
  Published by:Krishan Sharma
  First published: