ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਮੋਹਾਲੀ ਤੋਂ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ (Parminder Singh Sohana) ਨੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ (Balbir Singh Sidhu) 'ਤੇ ਜੰਮ ਕੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ (Mohali Poiltics) ਵਿੱਚ ਅੱਜ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੈ। ਬਲਬੀਰ ਸਿੱਧੂ 'ਤੇ ਨਿਸ਼ਾਨਾ ਲਾਉਂਦੇ ਪਰਮਿੰਦਰ ਸੋਹਾਣਾ ਨੇ ਕਿਹਾ ਕਿ ਸਿੱਧੂ ਨੂੰ ਇੱਥੋਂ ਲੋਕਾਂ ਨੇ 3 ਵਾਰੀ ਚੋਣਾਂ ਜਿਤਾ ਕੇ ਵਿਧਾਇਕ ਬਣਾਇਆ, ਪਰ ਉਸ ਨੇ ਕੁੱਝ ਵੀ ਨਹੀਂ ਕੀਤਾ।
ਨਿਊਜ਼18 'ਤੇ ਗੱਲਬਾਤ ਦੌਰਾਨ ਅਕਾਲੀ ਆਗੂ ਪਰਮਿੰਦਰ ਸੋਹਾਣਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਪਾਰਟੀ ਦੇ ਧੰਨਵਾਦੀ ਹਨ, ਜਿਨ੍ਹਾਂ ਉਨ੍ਹਾਂ ਨੂੰ ਮੋਹਾਲੀ ਤੋਂ ਉਮੀਦਵਾਰ ਬਣਾਇਆ। ਉਨ੍ਹਾਂ ਇਸ ਮੌਕੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਜਿੰਨਾ ਵੀ ਵਿਕਾਸ ਅੱਜ ਤੱਕ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ। ਕੌਮਾਂਤਰੀ ਹਵਾਈ ਅੱਡਾ ਹੋਵੇ ਜਾਂ ਇਥੋਂ ਦੀਆਂ ਸੜਕਾਂ ਹੋਣ, ਅਕਾਲੀ ਸਰਕਾਰ ਸਮੇਂ ਹੀ ਬਣੀਆਂ ਹਨ।
ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ 'ਤੇ ਹਮਲਾ ਕਰਦਿਆਂ ਸੋਹਾਣਾ ਨੇ ਕਿਹਾ ਕਿ ਸਿੱਧੂ ਇਥੋਂ ਤਿੰਨ ਵਾਰੀ ਵਿਧਾਇਕ ਚੁਣੇ ਗਏ ਹਨ, ਪਰੰਤੂ ਉਨ੍ਹਾਂ ਨੇ ਸਿਹਤ ਮੰਤਰਾਲਾ ਹੋਣ ਦੇ ਬਾਵਜੂਦ ਨਾ ਤਾਂ ਇਥੇ ਕੋਈ ਡਿਸਪੈਂਸਰੀ ਹੀ ਬਣਾਈ ਹੈ ਅਤੇ ਨਾ ਹੀ ਕੋਈ ਸਕੂਲ ਬਣਾਇਆ।
ਉਨ੍ਹਾਂ ਕਿਹਾ ਕਿ ਉਹ ਇਥੋਂ ਜਿੱਤ ਹਾਸਲ ਕਰਕੇ ਅਕਾਲੀ ਸਰਕਾਰ ਲਿਆਉਣ ਉਪਰੰਤ ਮੋਹਾਲੀ ਦਾ ਪੂਰਨ ਵਿਕਾਸ ਕਰਵਾਉਣਗੇ।
ਕਿਸਾਨ ਜਥੇਬੰਦੀਆਂ ਵੱਲੋਂ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨ ਹਨ ਅਤੇ ਕਿਸਾਨ ਅੰਦੋਲਨ ਦੌਰਾਨ ਭੁੱਖ ਹੜਤਾਲ ਵੀ ਕੀਤੀ ਅਤੇ ਸਹਿਯੋਗ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਅੰਦੋਲਨ ਵਿੱਚ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਵੀ ਦਿੱਤਾ ਅਤੇ ਭਾਜਪਾ ਨਾਲ ਗਠਜੋੜ ਤੋੜਿਆ। ਇਸ ਲਈ ਸਾਰੇ ਕਿਸਾਨ ਅਕਾਲੀ ਦਲ ਨਾਲ ਹਨ ਅਤੇ ਸਾਨੂੰ ਵੋਟਾਂ ਪਾਉਣਗੇ।
ਉਨ੍ਹਾਂ ਆਮ ਆਦਮੀ ਪਾਰਟੀ 'ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਖੇਤਰੀ ਪਾਰਟੀ ਹੈ ਅਤੇ ਪੰਜਾਬ ਤੇ ਪੰਜਾਬੀਅਤ ਦਾ ਵਿਕਾਸ ਖੇਤਰੀ ਪਾਰਟੀ ਹੀ ਕਰ ਸਕਦੀ ਹੈ ਨਾ ਕਿ ਦਿੱਲੀੀ ਜਾਂ ਕੇਂਦਰ ਤੋਂ ਆ ਕੇ ਕੋਈ ਵਿਕਾਸ ਕਰ ਸਕਦਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।