ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਐਤਵਾਰ ਬਾਬਾ ਬਕਾਲਾ (Baba Bakala) ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ (Baljit Singh Jalal Usma) ਨੂੰ ਉਮੀਦਵਾਰ ਵੱਜੋਂ ਉਤਾਰਿਆ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ।
ਦਸਣਾ ਬਣਦਾ ਹੈ ਕਿ ਬਲਜੀਤ ਸਿੰਘ ਦਾ ਮੁਕਾਬਲਾ ਕਾਂਗਰਸ ਦੇ ਮੌਜੂਦਾ ਵਿਧਾਇਕ ਸੰਤੋਖ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਦਲਬੀਰ ਸਿੰਘ ਟੋਂਗ ਨਾਲ ਹੋਵੇਗਾ, ਜੋ ਕਿ ਤਿਕੌਣੀ ਟੱਕਰ ਹੋਣ ਦੇ ਆਸਾਰ ਹਨ।

ਬਾਬਾ ਬਕਾਲਾ ਤੋਂ ਬਲਜੀਤ ਸਿੰਘ ਜਲਾਲਉਸਮਾ ਅਕਾਲੀ ਦਲ ਦੇ ਉਮੀਦਵਾਰ।
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 95 ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।