Home /News /punjab /

ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ, ਜੋ ਮੋਦੀ ਦੇ ਮੋਢੇ ਨਾਲ ਮੋਢਾ ਲਾ ਕੇ ਚੱਲ ਸਕੇ: ਸ਼ਾਹ ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ

ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ, ਜੋ ਮੋਦੀ ਦੇ ਮੋਢੇ ਨਾਲ ਮੋਢਾ ਲਾ ਕੇ ਚੱਲ ਸਕੇ: ਸ਼ਾਹ ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ

Punjab Election 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ (Amit Shah) ਐਤਵਾਰ ਅੰਮ੍ਰਿਤਸਰ (Shah in Amritsar) ਵਿਖੇ ਸਾਰੇ ਉਮੀਦਵਾਰਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈਣ ਲਈ ਕਿਹਾ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਉਨ੍ਹਾਂ ਭਾਜਪਾ (BJP) ਨੂੰ ਪੰਜਾਬ ਦੀ ਵਾਗਡੌਰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਅੱਜ ਇਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੀ ਦੁਰਗਿਆਨਾ ਮੰਦਰ (Shah in Durgyana Mandir) ਵਿਖੇ ਆਏ ਹਨ ਅਤੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab Election 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ (Amit Shah) ਐਤਵਾਰ ਅੰਮ੍ਰਿਤਸਰ (Shah in Amritsar) ਵਿਖੇ ਸਾਰੇ ਉਮੀਦਵਾਰਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈਣ ਲਈ ਕਿਹਾ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਉਨ੍ਹਾਂ ਭਾਜਪਾ (BJP) ਨੂੰ ਪੰਜਾਬ ਦੀ ਵਾਗਡੌਰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਅੱਜ ਇਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੀ ਦੁਰਗਿਆਨਾ ਮੰਦਰ (Shah in Durgyana Mandir) ਵਿਖੇ ਆਏ ਹਨ ਅਤੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ ਹੈ।

ਅੰਮ੍ਰਿਤਸਰ ਵਿਖੇ ਰੈਲੀ ਦੌਰਾਨ ਸ਼ਾਹ ਨੇ ਕਿਹਾ ਕਿ ਅੱਜ ਪਹਿਲੀ ਵਾਰੀ ਭਾਜਪਾ ਚੋਣਾਂ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਲੜ ਰਹੀ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਦੇ ਸਾਥੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਅੱਜ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ, ਪਰ ਉਹ ਪੁੱਛਣਾ ਚਾਹੁੰਦੇ ਹਨ ਕਿ ਤੁਸੀ ਸਰਕਾਰ ਕਿਵੇਂ ਚਲਾਉਗੇ?

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਅਤੇ ਇਥੇ ਨਸ਼ਾ ਮੁਕਤੀ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 4 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਉਣ ਵਾਲੀਆਂ ਪਾਰਟੀਆਂ ਸਰਕਾਰ ਨਹੀਂ ਚਲਾ ਸਕਦੀਆਂ, ਸਿਰਫ਼ ਮੋਦੀ ਸਰਕਾਰ ਹੀ ਪੰਜਾਬ ਦੇ ਕਿਸਾਨਾਂ ਦਾ ਭਲਾ ਕਰਨਾ ਜਾਣਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮਾਫੀਆ ਤੋਂ ਮੁਕਤ, ਨਸ਼ਾ ਮੁਕਤ ਕਰਨ ਦੇ ਨਾਲ ਸਿੱਖਿਆ ਦਾ ਅਧਿਕਾਰ ਦੇਣ ਦੀ ਜ਼ਰੂਰਤ ਹੈ, ਜੋ ਕਿ ਭਾਜਪਾ ਦੀ ਮੋਦੀ ਸਰਕਾਰ ਹੀ ਕਰ ਸਕਦੀ ਹੈ ਅਤੇ ਪੰਜਾਬ ਨੂੰ ਅਜਿਹੀ ਸਰਕਾਰ ਹੀ ਚਾਹੀਦੀ ਹੈ, ਜਿਹੜੀ ਮੋਦੀ ਸਰਕਾਰ ਦੇ ਮੋਢੇ ਨਾਲ ਮੋਢਾ ਲਾ ਕੇ ਚੱਲ ਸਕੇ।

ਉਨ੍ਹਾਂ ਪੰਜਾਬ ਨੂੰ 'ਸਭ ਕਾ ਸਾਥ, ਸਭ ਕਾ ਵਿਕਾਸ' ਨਾਹਰੇ ਨਾਲ ਨਵਾਂ ਪੰਜਾਬ ਬਣਾਉਣ ਦਾ ਸੰਕਲਪ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਦੌਰਾਨ ਦੇਸ਼ ਦੀਆਂ ਪਰੰਪਰਾਵਾਂ ਦਾ ਸਨਮਾਨ ਕੀਤਾ ਗਿਆ ਹੈ।

'ਅੰਮ੍ਰਿਤਸਰ ਪੂਰਬੀ 'ਤੇ ਰਾਜੂ ਬਣੇਗਾ ਜੁਆਇੰਟ ਕਿੱਲਰ'

ਅੰਮ੍ਰਿਤਸਰ ਪੂਰਬੀ ਸੀਟ 'ਤੇ ਅਮਿਤ ਸ਼ਾਹ ਨੇ ਚੋਣ ਦੰਗਲ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਥੋਂ ਭਾਜਪਾ ਗਠਜੋੜ ਦਾ ਉਮੀਦਵਾਰ ਰਾਜੂ ਜਿੱਤ ਪ੍ਰਾਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਜੁਆਇੰਟ ਕਿੱਲਰ ਦੀ ਭੂਮਿਕਾ ਨਿਭਾਉਣਗੇ ਹੋਏ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣਗੇ।

ਇਸ ਮੌਕੇ ਅਮਿਤ ਸ਼ਾਹ ਨੇ ਜਲਿਆਂਵਾਲਾ ਬਾਗ ਘਟਨਾ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਇਸ ਘਟਨਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਲੋਕਾਂ ਨੂੰ ਸੀਸ ਨਿਵਾਇਆ ਅਤੇ ਸ਼ਰਧਾਂਜਲੀ ਦਿੱਤੀ।

Published by:Krishan Sharma
First published:

Tags: Amit Shah, Assembly Elections 2022, BJP, Punjab BJP, Punjab Election 2022, Punjab politics