• Home
  • »
  • News
  • »
  • punjab
  • »
  • CHANDIGARH PUNJAB ELECTION 2022 ARVIND KEJRIWAL GIVE ORDER OF RELEASE PROF DAVINDERPAL BHULLAR IN 24 HOURS AKALI DAL HARCHARAN BAINS KS

ਕੇਜਰੀਵਾਲ 24 ਘੰਟਿਆਂ 'ਚ ਦੇਵੇ ਪ੍ਰੋ. ਭੁੱਲਰ ਦੀ ਰਿਹਾਈ ਦਾ ਹੁਕਮ, ਨਹੀਂ ਤਾਂ ਸਾਰਾ ਰਿਕਾਰਡ ਜਨਤਕ ਕਰੇ: ਅਕਾਲੀ ਦਲ

Punjab Election 2022: ਬੈਂਸ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜਾਂ ਤਾਂ ਉਹ 24 ਘੰਟਿਆਂ ਦੇ ਅੰਦਰ ਅੰਦਰ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਲੈਣ ਨਹੀਂ ਤਾਂ ਪ੍ਰੋ. ਭੁੱਲਰ ਦੇ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕਰਕੇ ਵਿਖਾਉਣ, ਜਿਸ ਤੋਂ ਉਨ੍ਹਾਂ ਦੀ ਅਸਲੀਅਤ ਜੱਗ ਜ਼ਾਹਰ ਹੋ ਜਾਣਗੇ।

  • Share this:
    ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Akali Dal attack on kejriwal) ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ (Prof. Release of Davinderpal Singh Bhullar) ਦੀ ਰਿਹਾਈ ਬਾਰੇ ਝੂਠ ਬੋਲ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਜਦੋਂਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ ਪ੍ਰੋ. ਭੁੱਲਰ ਦੀ ਰਿਹਾਈ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

    ਐਤਵਾਰ ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ (Harcharan Singh Bains) ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਜਿਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਦੌਰ ਵਿਚ ਹੈ ਤੇ ਉਨ੍ਹਾਂ ਨੂੰ ਚੱਲਣ ਫਿਰਨ ਵਾਸਤੇ ਵੀ ਸਹਾਰੇ ਦੀ ਜ਼ਰੂਰਤ ਪੈਂਦੀ ਹੈ, ਦੀ ਰਿਹਾਈ ਦਾ ਕੇਜਰੀਵਾਲ ਸਰਕਾਰ ਨੇ ਵਿਰੋਧ ਕੀਤਾ ਹੈ ਤੇ ਉਨ੍ਹਾਂ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਹੇਠ ਬਣੀ ਕਮੇਟੀ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦਾ ਇਹ ਕਹਿ ਕੇ ਵਿਰੋਧ ਕੀਤਾ ਹੈ ਕਿ ਪ੍ਰੋ. ਭੁੱਲਰ ਦੀ ਰਿਹਾਈ ਪੰਜਾਬ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਖ਼ਤਰਾ ਹੈ ਤੇ ਜੇਕਰ ਇਨ੍ਹਾਂ ਨੂੰ ਰਿਹਾਅ ਕੀਤਾ ਤਾਂ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਂਬੂ ਲੱਗ ਸਕਦਾ ਹੈ।

    ਬੈਂਸ ਨੇ ਕਿਹਾ ਕਿ ਇਸ ਕਮੇਟੀ ਨੇ ਕੁੱਲ 7 ਬੰਦੀਆਂ ਬਾਰੇ ਫੈਸਲਾ ਲਿਆ ਹੈ, ਜਿਸ ਵਿਚੋਂ 6 ਕੈਦੀਆਂ ਬਾਰੇ ਫੈਸਲਾ ਉਨ੍ਹਾਂ ਦੀ ਸਬੰਧਤ ਰਾਜ ਸਕਰਾਰ ’ਤੇ ਛੱਡ ਦਿੱਤਾ ਤੇ ਅੱਗੋਂ ਇਨ੍ਹਾਂ ਸਰਕਾਰਾਂ ਨੇ ਆਪੋ ਆਪਣੇ ਰਾਜ ਦੇ ਕੈਦੀ ਰਿਹਾਅ ਕਰਨ ਦਾ ਫੈਸਲਾ ਲਿਆ ਜਦੋਂ ਕਿ ਪ੍ਰੋ. ਭੁੱਲਰ ਦੀ ਰਿਹਾਈ ਦਾ ਸਤੇਂਦਰ ਜੈਨ ਦੀ ਅਗਵਾਈ ਵਾਲੀ ਕਮੇਟੀ ਨੇ ਪੁਰਜ਼ੋਰ ਵਿਰੋਧ ਕੀਤਾ ਤੇ ਉਨ੍ਹਾਂ ਦੀ ਰਿਹਾਈ ਨੂੰ ਦੇਸ਼ ਲਈ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਇਕ ਵਿਅਕਤੀ ਜਿਸਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਉਸ ਬਾਰੇ ਕੇਜਰੀਵਾਲ ਸਰਕਾਰ ਇਹ ਰਵੱਈਆ ਅਪਣਾ ਰਹੀ ਹੈ।

    ਬੈਂਸ ਨੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜਾਂ ਤਾਂ ਉਹ 24 ਘੰਟਿਆਂ ਦੇ ਅੰਦਰ ਅੰਦਰ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਲੈਣ ਨਹੀਂ ਤਾਂ ਪ੍ਰੋ. ਭੁੱਲਰ ਦੇ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕਰਕੇ ਵਿਖਾਉਣ, ਜਿਸ ਤੋਂ ਉਨ੍ਹਾਂ ਦੀ ਅਸਲੀਅਤ ਜੱਗ ਜ਼ਾਹਰ ਹੋ ਜਾਣਗੇ।



    ਬੈਂਸ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦਿੱਲੀ ਵਿਚ ਫੇਲ੍ਹ ਸਾਬਤ ਹੋਈ ਹੈ ਤਾਂ ਫਿਰ ਇਹ ਕਿਹੜਾ ਦਿੱਲੀ ਮਾਡਲ ਪੰਜਾਬ ਵਿਚ ਲਾਗੂ ਕਰਨ ਦੀ ਗੱਲ ਕਰ ਰਹੀ ਹੈ ? ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਹੁਣ ਬੇਨਕਾਬ ਹੋ ਗਏ ਹਨ ਤੇ ਪੰਜਾਬੀ ਉਨ੍ਹਾਂ ਦੇ ਲਾਅਰਿਆਂ ਵਿਚ ਨਹੀਂ ਆਉਣ ਵਾਲੇ। ਇਸ ਲਈ ਮੌਜੂਦਾ ਚੋਣਾਂ ਵਿਚ ਆਪ ਦਾ ਸਫਾਇਆ ਤੈਅ ਹੈ।
    Published by:Krishan Sharma
    First published: