ਡੇਰਾ ਬਾਬਾ ਨਾਨਕ/ਚੰਡੀਗੜ੍ਹ: Punjab Assembly Election 2022: ਸੀਨੀਅਰ ਕਾਂਗਰਸੀ (Congress) ਆਗੂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਉਸ ਦੀ ਪਾਰਟੀ ਨੂੰ ਪੰਜਾਬ (Punjab), ਪੰਜਾਬੀ, ਪੰਜਾਬੀਅਤ, ਕਿਸਾਨਾਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਪਾਰਟੀ ਦੱਸਿਆ।
'ਕੇਜਰੀਵਾਲ ਪੰਜਾਬ ਦੇ ਪਾਣੀਆਂ ਅਤੇ ਪਰਾਲੀ ਦੇ ਧੂੰਏਂ ਬਾਰੇ ਆਪਣਾ ਸਟੈਂਡ ਕਿਉਂ ਨਹੀਂ ਸਪੱਸ਼ਟ ਕਰਦਾ'
ਰੰਧਾਵਾ ਨੇ ਆਖਿਆ ਕਿ ਪੰਜਾਬ ਵਿੱਚ ਧਾੜਵੀ ਗੈਂਗ ਵਾਂਗ ਵਿਚਰ ਰਹੇ ਦਿੱਲੀ ਦੇ ਆਪ ਆਗੂਆਂ ਨੇ ਹੁਣ ਤੱਕ ਪੰਜਾਬ ਚੋਣਾਂ ਵਿੱਚ ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਕਿਸਾਨਾਂ ਦੀ ਪਰਾਲੀ ਦੇ ਧੂੰਏਂ ਬਾਰੇ ਆਪਣੇ ਪੁਰਾਣੇ ਸਟੈਂਡ ਉਤੇ ਧਾਰੀ ਗਈ ਚੁੱਪੀ ਬਹੁਤ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਪਹਿਲਾ ਹੀ ਦਿੱਲੀ ਅਤੇ ਹਰਿਆਣਾ ਦਾ ਹਿੱਸਾ ਕਹਿ ਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਜਾ ਚੁੱਕਾ ਹੈ, ਇਸ ਲਈ ਅਸੀਂ ਉਸ ਕੋਲ਼ੋਂ ਮੰਗ ਕਰਦੇ ਹਨ ਕਿ ਇਨ੍ਹਾਂ ਸਭ ਮੁੱਦਿਆਂ ਬਾਰੇ ਕੇਜਰੀਵਾਲ ਆਪਣਾ ਸਟੈਂਡ ਸਪੱਸ਼ਟ ਕਰੇ।
'ਪੰਜਾਬੀ 2017 ਵਾਂਗ 'ਆਪ' ਦੇ ਸਬਜ਼ਬਾਗ ਵਿੱਚ ਨਹੀਂ ਆਉਣਗੇ'
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਜੋ ਸਬਜ਼ਬਾਗ ਪੰਜਾਬੀਆਂ ਨੂੰ ਦਿਖਾਏ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲਾ ਦਿੱਲੀ ਵਿੱਚ ਕਿਉਂ ਨਹੀਂ ਲਾਗੂ ਕੀਤਾ ਗਿਆ। ਸਿੱਖਿਆ ਦੀ ਕੌਮੀ ਦਰਜਾਬੰਦੀ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਹੈ ਅਤੇ ਕੋਰੋਨਾ ਦੇ ਔਖੇ ਸਮੇਂ ਦਿੱਲੀ ਵਿੱਚ ਮਰੀਜ਼ ਆਕਸੀਜਨ ਦੀ ਕਮੀ ਨਾਲ ਸਹਿਕਦੇ ਆਪਣੀ ਜਾਨ ਗਵਾ ਚੁੱਕੇ ਹਨ ਤੇ ਪੰਜਾਬ ਵਿੱਚ ਇਲਾਜ ਕਰਵਾਉਣ ਆਏ। ਇਸ ਨਾਲ ਦਿੱਲੀ ਦੇ ਸਿਹਤ ਤੇ ਸਿੱਖਿਆ ਦੇ ਫਰਜੀ ਮਾਡਲ ਦਾ ਬੁਲਬੁਲਾ ਫੁੱਟ ਗਿਆ ਸੀ।
ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਇਕ ਵੀ ਸਿੱਖ ਅਤੇ ਮਹਿਲਾ ਨੂੰ ਮੰਤਰੀ ਨਹੀਂ ਬਣਾਇਆ ਜਿਸ ਤੋਂ ਉਸ ਦੀ ਮਨੋਸਥਿਤੀ ਦਾ ਪਤਾ ਲੱਗਦਾ ਹੈ। ਪੰਜਾਬ ਵਿੱਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਪਣੇ ਮਨਸੂਬਿਆਂ ਵਾਸਤੇ ਆਪ ਪਾਰਟੀ ਦੀ ਮੋਢੀ ਟੀਮ ਦੇ ਵੱਡੇ ਆਗੂਆਂ ਨੂੰ ਇਕ-ਇਕ ਕਰਕੇ ਬਾਹਰ ਦਾ ਰਾਸਤਾ ਦਿਖਾਇਆ।
ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ ਪੰਚਾਇਤਾਂ ਤੇ ਮਿਉਂਸਪਲੈਟੀਆਂ ਵਿੱਚ 50 ਫੀਸਦੀ ਰਾਂਖਵਾਕਰਨ, ਸਰਕਾਰੀ ਨੌਕਰੀਆਂ ਵਿੱਚ ਰਾਂਖਵਾਕਰਨ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਸਹੂਲਤ ਦੇ ਕੇ ਕ੍ਰਾਂਤੀਕਾਰੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੇ ਛਲਾਵਿਆਂ ਵਿੱਚ ਨਹੀਂ ਆਉਣਗੇ ਅਤੇ ਪਿਛਲ਼ੀਆਂ ਚੋਣਾਂ ਵਾਂਗ ਸ਼ੀਸ਼ਾ ਦਿਖਾਉਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Congress, Punjab congess, Punjab Election 2022, Punjab politics, Sukhjinder