
ਭਗਵੰਤ ਮਾਨ। (ਫਾਈਲ ਫੋਟੋ)
ਚੰਡੀਗੜ੍ਹ: Punjab Election 2022: ਗੁਰੂ ਰਵੀਦਾਸ ਜੈਯੰਤੀ (Guru Ravidas Jayanti) 16 ਫਰਵਰੀ (16 February) ਨੂੰ ਮਨਾਈ ਜਾ ਰਹੀ ਹੈ, ਜਿਸ ਤੋਂ ਦੋ ਦਿਨ ਪਹਿਲਾਂ ਹੀ ਪੰਜਾਬ ਚੋਣਾਂ (Punjab Election) ਹੋਣੀਆਂ ਹਨ। ਰਵੀਦਾਸ ਦਿਹਾੜੇ ਮੱਦੇਨਜ਼ਰ ਚੋਣਾਂ ਦੀ ਤਰੀਕ ਬਦਲਣ ਲਈ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਭਾਰਤੀ ਚੋਣ ਕਮਿਸ਼ਨ (ECI) ਨੂੰ ਬੇਨਤੀ ਕੀਤੀ ਜਾ ਰਹੀ ਹੈ। ਸੋਮਵਾਰ ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਚੋਣ ਕਮਿਸ਼ਨ ਨੂੰ ਤਰੀਕ ਬਦਲਣ (Punjab Election Date) ਲਈ ਬੇਨਤੀ ਕੀਤੀ ਹੈ।
ਭਗਵੰਤ ਮਾਨ ਨੇ ਜਾਰੀ ਬਿਆਨ ਵਿੱਚ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ 16 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਗੁਰਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਨੂੰ ਮਨਾਉਣ ਅਤੇ ਗੁਰੂ ਰਵੀਦਾਸ ਜੀ ਦਾ ਆਸ਼ੀਰਵਾਦ ਲੈਣ ਲਈ ਦੇਸ਼ ਅਤੇ ਪੂਰੀ ਦੁਨੀਆ ਤੋਂ ਲੱਖਾਂ ਲੋਕ ਬਨਾਰਸ ਜਾਂਦੇ ਹਨ, ਜਿਸ ਲਈ ਪਹਿਲਾਂ ਤਿਆਰੀਆਂ ਕਰਨੀਆਂ ਪੈਂਦੀਆਂ ਹਨ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਅਤੇ ਪੰਜਾਬ ਲੋਕ ਕਾਂਗਰਸ ਨੇ ਵੀ ਇਹੀ ਮੰਗ ਕੀਤੀ ਹੈ। ਦਸਣਾ ਬਣਦਾ ਹੈ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਆਪ ਸੰਸਦ ਮੈਂਬਰ ਨੇ ਕਿਹਾ ਕਿ ਮੇਰੀ ਚੋਣ ਕਮਿਸ਼ਨ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਸ ਗੁਰਪੁਰਬ ਨਾਲ ਜੁੜੀਆਂ ਹੋਈਆਂ ਹਨ ਅਤੇ ਉਨ੍ਹਾਂ ਨੇ ਵੋਟ ਵੀ ਪਾਉਣੀ ਹੈ, ਇਸ ਲਈ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪੁੱਜੇ। ਅਜਿਹਾ ਨਾ ਹੋਵੇ ਕਿ ਲੋਕ ਵੋਟ ਪਾ ਕੇ ਗੁਰਪੁਰਬ ਮਨਾਉਣ ਲਈ ਨਾ ਜਾ ਸਕਣ। ਮੇਰੀ ਅਪੀਲ ਹੈ ਚੋਣਾਂ ਦੀ ਤਰੀਕ 1 ਹਫ਼ਤੇ ਲਈ ਅੱਗੇ ਵਧਾਈ ਜਾਵੇ।
ਇਸਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਚੋਣ ਕਮਿਸ਼ਨ ਨੂੰ ਇਹ ਅਪੀਲ ਕਰ ਚੁੱਕੇ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।