ਬਠਿੰਡਾ: Punjab Election 2022: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ (Case Against Bikram Majithia) ਨਸ਼ਾ ਤਸਕਰੀ (Drug Supply Case) ਦੇ ਪੁਰਾਣੇ ਦਰਜ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (Akali Dal) ਦੀ ਲੀਡਰਸ਼ਿਪ ਤੇ ਵਰਕਰਾਂ ਵਿਚ ਗੁੱਸੇ ਦੀ ਲਹਿਰ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ, ਜਨਰਲ ਸਕੱਤਰ ਅਤੇ ਸਪੋਕਸਮੈਨ ਮੋਹਿਤ ਗੁਪਤਾ (Mohit Gupta Bathinda) ਨੇ ਚੰਨੀ ਸਰਕਾਰ (Channi Government) ਨੂੰ ਘੇਰਦਿਆਂ ਵੱਡੇ ਇਲਜ਼ਾਮ ਲਾਏ ਹਨ।
ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਅਚਨਚੇਤ ਪਰਚਾ ਦਰਜ ਕਰਨਾ ਕਾਂਗਰਸ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਆਪਣੀਆਂ ਨਾਕਾਮੀਆਂ ਲਕਾਉਣ ਅਤੇ ਪਾਰਟੀ ਵਿੱਚ ਚੱਲ ਰਹੀ ਧੜੇਬੰਦੀ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਧਿਰਾਂ ਖ਼ਿਲਾਫ਼ ਬੇਤੁਕੀਆਂ ਸਾਜ਼ਿਸ਼ਾਂ ਰਚ ਕੇ ਝੂਠੇ ਪਰਚੇ ਦਰਜ ਕਰ ਰਹੀ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਝੂਠੇ ਪਰਚਿਆਂ ਨਾਲ ਡਰਨ ਜਾਂ ਦੱਬਣ ਵਾਲੇ ਨਹੀਂ, ਇਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।
ਮੋਹਿਤ ਗੁਪਤਾ ਨੇ ਕਿਹਾ ਕਿ ਮਜੀਠੀਆ ਪਰਿਵਾਰ ਨਸ਼ਾ ਤਸਕਰੀ ਪ੍ਰਤੀ ਸੋਚ ਵੀ ਨਹੀਂ ਸਕਦਾ, ਇਹ ਇਲਜ਼ਾਮ ਕਾਂਗਰਸ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਜੀਠੀਆ ਪਰਿਵਾਰ ਨਾਲ ਸਿੱਧੀ ਨਿੱਜੀ ਰੰਜਿਸ਼ ਰੱਖਦੇ ਹੋਏ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਝੂਠਾ ਪਰਚਾ ਰੱਦ ਕਰਨ ਦੀ ਮੰਗ ਕਰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akali Dal, Bathinda, Bikram Singh Majithia, Punjab Election 2022, Punjab politics, Shiromani Akali Dal