ਚੰਡੀਗੜ੍ਹ: Punjab Election 2022: ਭਾਰਤੀ ਜਨਤਾ ਪਾਰਟੀ (BJP Punjab) ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ (BJP President Punjab) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਵੱਲੋਂ ਲੋਕ ਸਭਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।
ਸੂਬਾ ਭਾਜਪਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਦੇ ਇੰਚਾਰਜ ਦੇ ਔਹਦੇ ‘ਤੇ ਅਵਿਨਾਸ਼ ਰਾਏ ਖੰਨਾ ਨੂੰ, ਲੁਧਿਆਣਾ ਲੋਕ ਸਭਾ ਦੇ ਇੰਚਾਰਜ ਵਜੋਂ ਰਜਿੰਦਰ ਮੋਹਨ ਸਿੰਘ ਛੀਨਾ, ਹੁਸ਼ਿਆਰਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੁਰਦਾਸਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਪ੍ਰੋ. ਰਜਿੰਦਰ ਭੰਡਾਰੀ, ਜਲੰਧਰ ਲੋਕ ਸਭਾ ਦੇ ਇੰਚਾਰਜ ਵਜੋਂ ਨਰਿੰਦਰ ਪਰਮਾਰ, ਫਿਰੋਜ਼ਪੁਰ ਲੋਕ ਸਭਾ ਦੇ ਇੰਚਾਰਜ ਵਜੋਂ ਮੋਹਨ ਲਾਲ ਗਰਗ, ਫਰੀਦਕੋਟ ਲੋਕ ਸਭਾ ਦੇ ਇੰਚਾਰਜ ਵਜੋਂ ਡੀ. ਪੀ. ਚੰਦਨ, ਖਡੂਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਕੇਵਲ ਕੁਮਾਰ, ਫਤਹਿਗੜ੍ਹ ਸਾਹਿਬ ਲੋਕ ਸਭਾ ਦੇ ਇੰਚਾਰਜ ਸ਼ਿਵਬੀਰ ਸਿੰਘ ਰਾਜਨ, ਸੰਗਰੂਰ ਲੋਕ ਸਭਾ ਦੇ ਇੰਚਾਰਜ ਵਜੋਂ ਬਿਕਰਮਜੀਤ ਸਿੰਘ ਚੀਮਾ, ਪਟਿਆਲਾ ਲੋਕ ਸਭਾ ਦੇ ਇੰਚਾਰਜ ਵਜੋਂ ਸੰਜੀਵ ਭਾਰਦਵਾਜ, ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਇੰਚਾਰਜ ਵਜੋਂ ਨਰੇਸ਼ ਸ਼ਰਮਾ ਅਤੇ ਬਠਿੰਡਾ ਲੋਕ ਸਭਾ ਦੇ ਇੰਚਾਰਜ ਵਜੋਂ ਡਾ: ਸੁਭਾਸ਼ ਵਰਮਾ ਨੂੰ ਨਿਯੁਕਤ ਕੀਤਾ ਗਿਆ ਹੈ।
ਡਾ: ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਜਥੇਬੰਦੀ ਦੇ ਕੰਮ ਅਤੇ ਵਿਚਾਰਧਾਰਾ ਤੋਂ ਚੰਗੀ ਤਰ੍ਹਾਂ ਜਾਣੂ ਹਨI ਇਸ ਲਈ ਇਨ੍ਹਾਂ ਸਾਰਿਆਂ ਦੀਆਂ ਸੰਗਠਨ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਹ ਜ਼ਿੰਮੇਵਾਰੀ ਇਹਨਾਂ ਨੂੰ ਸੌਂਪੀ ਗਈ ਹੈ। ਇਹ ਸਾਰੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।