ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu Advisor) ਦੇ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ (Muhammad Mustafa) ਦੇ ਭੜਕਾਊ ਬਿਆਨ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ (Punjab Politics) ਭਖੀ ਹੋਈ ਹੈ। ਐਤਵਾਰ ਬਿਆਨ ਨੂੰ ਲੈ ਕੇ ਮੁਹੰਮਦ ਮੁਸਤਫਾ ਵਿਰੁੱਧ ਭਾਵੇਂ ਮਲੇਰਕੋਟਲਾ ਵਿੱਚ ਐਫਆਈਆਰ (FIR In MalerKotla) ਦਰਜ ਹੋ ਗਈ ਹੈ, ਪਰੰਤੂ ਪੰਜਾਬ ਭਾਜਪਾ (BJP) ਨੇ ਭਾਰਤੀ ਚੋਣ ਕਮਿਸ਼ਨ (ECI) ਨੂੰ ਵੀ ਇਸ ਸਬੰਧੀ ਇੱਕ ਸ਼ਿਕਾਇਤ ਭੇਜੀ ਹੈ।
ਇਸ ਸਬੰਧੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ NEWS 18 ਨੂੰ ਜਾਣਕਾਰੀ਼ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਸ ਸਬੰਧੀ ਸ਼ਿਕਾਇਤ ਭੇਜੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਐਫਆਈਆਰ ਵੀ ਦਰਜ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਹੁਣ ਉਚਿਤ ਕਾਰਵਾਈ ਕੀਤੀ ਜਾਵੇਗੀ।
ਭਾਜਪਾ ਆਗੂ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦੇਸ਼ ਅਤੇ ਸਮਾਜ ਨੂੰ ਤੋੜਨ ਵਾਲੀਆਂ ਵੱਖਵਾਦੀ ਤਾਕਤਾਂ ਨਾਲ ਰਹੀ ਹੈ, ਇਸ ਕਾਰਨ ਹੀ ਉਹ ਮੁਹੰਮਦ ਮੁਸਤਫਾ 'ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਰਹੀ ਹੈ।
ਕੈਪਟਨ ਦੇ ਉਮੀਦਵਾਰਾਂ ਨੂੰ ਸ਼ੁਭ-ਇੱਛਾਵਾਂ ਦਿੱਤੀਆਂ
ਉਨ੍ਹਾਂ ਇਸ ਮੌਕੇ ਪੰਜਾਬ ਲੋਕ ਕਾਂਗਰਸ ਵੱਲੋਂ ਐਲਾਨੇ ਗਏ 22 ਉਮੀਦਵਾਰਾਂ ਨੂੰ ਸ਼ੁਭ-ਇੱਛਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਬਾਬਕੀ 30 ਉਮੀਦਵਾਰਾਂ ਦੀ ਦੂਜੀ ਸੂਚੀ ਵੀ ਇੱਕ-ਦੋ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।