ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਿਕਰਮ ਸਿੰਘ ਮਜੀਠੀਆ ਅਤੇ ਲੁਧਿਆਣਾ ਬੰਬ ਧਮਾਕੇ 'ਤੇ ਘੇਰਿਆ ਹੈ। ਮਜੀਠੀਆ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਬਿਲੀ ਥੈਲਿਓਂ ਬਾਹਰ ਆ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਬੋਲਦੇ ਹੋਏ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਬੀਤੇ ਦਿਨ ਸਰਕਾਰ ਨੂੰ ਮਾਮਲੇ ਵਿੱਚ ਅਦਾਲਤ ਵੱਲੋਂ ਨੋਟਿਸ ਮਿਲਣ ਨਾਲ ਬਿਲੀ ਥੈਲਿਓਂ ਬਾਹਰ ਆ ਗਈ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਮੇਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੰਬ ਧਮਾਕੇ ਬਾਰੇ ਗੱਲਬਾਤ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ RdX ਸਬੰਧੀ ਕੋਈ ਸਿਸਟਮ ਨਹੀਂ ਹੈ, ਇਸ ਲਈ ਕੇਂਦਰ ਸਰਕਾਰ ਦੀਆਂ ਏਜੰਸੀ ਇਹ ਕੰਮ ਵੇਖ ਰਹੀਆਂ ਹਨ।
ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਧਮਾਕੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਲਿੰਕ ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ ਦੀ ਬੇਅਦਬੀ ਘਟਨਾ ਨਾਲ ਵੀ ਹੋ ਸਕਦਾ ਹੈ, ਜਿਸ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ 'ਚ ਬੇਅਦਬੀ ਦਾ ਕੋਈ ਮਾਮਲਾ ਨਜ਼ਰ ਨਹੀਂ ਆਇਆ ਅਤੇ ਇਹ ਅਜੇ ਕਤਲ ਵਾਲੇ ਪਾਸੇ ਜਾ ਰਿਹਾ ਹੈ, ਜਿਸ ਨੂੰ ਪੁਲਿਸ ਹੱਲ ਕਰ ਰਹੀ ਹੈ ਅਤੇ ਅੱਜ ਐਫਆਈਆਰ ਦਰਜ ਹੋ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bikram Singh Majithia, Captain Amarinder Singh, Ludhiana Court, Punjab Election 2022, Punjab politics