Home /News /punjab /

ਸੁਖਬੀਰ ਬਾਦਲ ਅਤੇ ਬੰਟੀ ਰੋਮਾਣਾ ਖਿਲਾਫ਼ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ

ਸੁਖਬੀਰ ਬਾਦਲ ਅਤੇ ਬੰਟੀ ਰੋਮਾਣਾ ਖਿਲਾਫ਼ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ

ਸੁਖਬੀਰ ਬਾਦਲ। (ਫਾਈਲ ਫੋਟੋ)

ਸੁਖਬੀਰ ਬਾਦਲ। (ਫਾਈਲ ਫੋਟੋ)

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਕੋਰੋਨਾ ਪਾਬੰਦੀਆਂ ਦੀ ਉਲੰਘਣਾ (Violation of corona restrictions) ਵੀ ਕੀਤੀ ਜਾ ਰਹੀ ਹੈ। ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) 'ਤੇ ਫ਼ਰੀਦਕੋਟ ਵਿਖੇ ਇੱਕ ਰੈਲੀ ਦੌਰਾਨ ਰੈਲੀ ਦੌਰਾਨ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨਾਲ ਹੀ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ (Parambans Singh Bunty Romana) ਦਾ ਨਾਂਅ ਵੀ ਇਸ ਵਿੱਚ ਸ਼ਾਮਲ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਕੋਰੋਨਾ ਪਾਬੰਦੀਆਂ ਦੀ ਉਲੰਘਣਾ (Violation of corona restrictions) ਵੀ ਕੀਤੀ ਜਾ ਰਹੀ ਹੈ। ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) 'ਤੇ ਫ਼ਰੀਦਕੋਟ ਵਿਖੇ ਇੱਕ ਰੈਲੀ ਦੌਰਾਨ ਰੈਲੀ ਦੌਰਾਨ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨਾਲ ਹੀ ਅਕਾਲੀ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ (Parambans Singh Bunty Romana) ਦਾ ਨਾਂਅ ਵੀ ਇਸ ਵਿੱਚ ਸ਼ਾਮਲ ਹੈ।

    ਦੱਸ ਦੇਈਏ ਕਿ ਸੁਖਬੀਰ ਬਾਦਲ 5 ਫਰਵਰੀ ਨੂੰ ਫ਼ਰੀਦਕੋਟ ਵਿਖੇ ਰੈਲੀ ਕਰਨ ਆਏ ਸਨ। ਇਸ ਦੌਰਾਨ ਕੋਰੋਨਾ ਨਿਯਮਾਂ ਤਹਿਤ ਰੈਲੀ ਵਿੱਚ ਨਿਰਧਾਰਤ ਲੋਕਾਂ ਤੋਂ ਵੱਧ ਭੀੜ ਇਕੱਠੀ ਕੀਤੀ ਗਈ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ, ਜਿਸ 'ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਉਮੀਦਵਾਰ ਬੰਟੀ ਰੋਮਾਣਾ ਤੋਂ ਇਲਾਵਾ ਕੁੱਝ ਅਣਪਛਾਤੇ ਲੋਕਾਂ ਵਿਰੁੱਧ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਗਿਆ ਹੈ।

    ਸ਼ਿਕਾਇਤ ਪੱਤਰ ਦੀ ਕਾਪੀ।


    ਇਸ ਸਬੰਧੀ ਸ਼ਿਕਾਇਤ RO ਵੱਲੋਂ ਕੀਤੀ ਗਈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਆਊਟਡੋਰ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਇਕੱਠੇ ਕਰਨ ਦੀ ਮਨਜੂਰੀ ਹੈ, ਪਰੰਤੂ ਰੈਲੀ ਵਿੱਚ 6 ਹਜ਼ਾਰ ਤੋਂ ਵੱਧ ਲੋਕ ਰੈਲੀ ਵਿੱਚ ਸ਼ਾਮਲ ਹੋਏ।

    ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨਰ ਵੱਲੋਂ ਕੋਵਿਡ 19 ਦੇ ਮੱਦੇਨਜ਼ਰ ਦੇਸ਼ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ 2022 ਚੋਣਾਂ ਵਿੱਚ ਰੈਲੀਆਂ, ਸਾਈਕਲ ਰੈਲੀਆਂ ਅਤੇ ਇਕੱਠ ਕਰਨ 'ਤੇ ਪਾਬੰਦੀ ਲਗਾਈ ਗਈ ਹੈ।
    Published by:Krishan Sharma
    First published:

    Tags: Akali Dal, Punjab Election 2022, Punjab politics, Shiromani Akali Dal, Sukhbir Badal

    ਅਗਲੀ ਖਬਰ