Punjab Assembly Election 2022: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਸ਼ੁੱਕਰਵਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ (Govt Jobs) ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਕਾਂਗਰਸ (Congress) ਦੇ ਮੁੱਖ ਮੰਤਰੀ ਉਮੀਦਵਾਰ ਚੰਨੀ (CM Channi) ਨੇ ਐਲਾਨ ਕਰਦਿਆਂ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਜਾਰੀ ਟਵੀਟ।
ਮੁੱਖ ਮੰਤਰੀ ਚੰਨੀ ਨੇ ਟਵੀਟ 'ਤੇ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ ਉਹ ਕਾਂਗਰਸ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਵਿੱਚ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ 4 ਜਨਵਰੀ 2022 ਨੂੰ ਨੌਕਰੀ ਦੀ ਗਰੰਟੀ ਵਾਲਾ 'ਪ੍ਰਗਤੀ' ਸਕੀਮ ਦਾ ਮਤਾ ਪਾਸ ਕਰ ਚੁੱਕੀ ਹੈ ਅਤੇ ਹੁਣ ਨਵੀਂ ਸਰਕਾਰ ਬਣਨ 'ਤੇ ਉਨ੍ਹਾਂ ਦਾ ਪਹਿਲਾ ਕੰਮ ਇਸ ਨੌਕਰੀ ਵਾਲੇ ਪੱਤਰ 'ਤੇ ਦਸਤਖਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਮਕਸਦ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਕੇ ਆਪਣੇ ਪੈਰਾਂ 'ਤੇ ਖੜਾ ਕਰਨਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।