Home /News /punjab /

Punjab Election 2022: ਕਾਂਗਰਸੀ MP ਜਸਬੀਰ ਡਿੰਪਾ ਦੇ ਭਰਾ ਨੇ ਫੜੀ ਤੱਕੜੀ, ਕਿਹਾ; ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ

Punjab Election 2022: ਕਾਂਗਰਸੀ MP ਜਸਬੀਰ ਡਿੰਪਾ ਦੇ ਭਰਾ ਨੇ ਫੜੀ ਤੱਕੜੀ, ਕਿਹਾ; ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ

Punjab Assembly Election 2022:  ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ (Rajan Gill) ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir Singh Badal) ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: Punjab Assembly Election 2022ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ (Rajan Gill) ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir Singh Badal) ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

  ਦੱਸ ਦੇਈਏ ਕਿ ਰਾਜਨ ਗਿੱਲ ਕਾਂਗਰਸ ਪਾਰਟੀ ਵੱਲੋਂ ਖਡੂਰ ਸਾਹਿਬ ਤੋਂ ਉਮੀਦਵਾਰ ਲਈ ਦਾਅਵੇਦਾਰੀ ਜਤਾਈ ਜਾ ਰਹੀ ਸੀ, ਪਰੰਤੂ ਪਾਰਟੀ ਵੱਲੋਂ ਰਮਨਜੀਤ ਸਿੰਘ ਸਿੱਕੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਤੋਂ ਰਾਜਨ ਗਿੱਲ ਨਾਰਾਜ਼ ਸਨ ਅਤੇ ਅੱਜ ਉਨ੍ਹਾਂ ਨੇ ਹੱਥ ਵਿੱਚ ਤੱਕੜੀ ਫੜ ਲਈ।

  ਰਾਜਨ ਗਿੱਲ ਆਪਣੇ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਰਾਜਨ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਮੈਂ ਪਰਿਵਾਰ ਦੀ ਸਹਿਮਤੀ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਹਾਂ। ਉਨ੍ਹਾਂ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਡਿੰਪਾ ਵੀ ਕਾਂਗਰਸ ਪਾਰਟੀ ਤੋਂ ਖਫ਼ਾ ਹਨ।

  ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਮਾਫੀਆ ਨੂੰ ਟਿਕਟਾਂ ਦਿੱਤੀਆਂ ਹਨ ਅਤੇ ਕਰੋੜਾਂ ਰੁਪਏ ਵਿੱਚ ਵੇਚੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਮੈਂ ਰੇਤਾ ਵੇਚਿਆ ਅਤੇ ਨਾ ਹੀ ਸ਼ਰਾਬ ਵੇਚੀ ਹੈ, ਇਸ ਲਈ ਟਿਕਟ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਇਸ ਲਈ ਸ਼ਾਮਲ ਹੋਏ ਕਿਉਂਕਿ ਅਕਾਲੀ ਦਲ ਨਾਲ ਖੜਾ ਰਹਿੰਦਾ ਹੈ।

  Published by:Krishan Sharma
  First published:

  Tags: Akali Dal, Assembly Elections 2022, Punjab Election 2022, Punjab politics, Shiromani Akali Dal, Sukhbir Badal