ਚੰਡੀਗੜ੍ਹ: Punjab Election 2022: "ਸਿੱਖ ਧਰਮ (Sikh Religion) ਖਿਲਾਫ ਬੇਅਦਬੀ (secrilege) ਦੀਆਂ ਬਹੁਤ ਹੀ ਦੁਖਦਾਈ ਘਟਨਾਵਾਂ ਦਾ ਵਾਰ-ਵਾਰ ਵਾਪਰਨਾ ਇੱਕ ਡੂੰਘੀ ਸਾਜ਼ਿਸ਼ ਵੱਲ ਸਪਸ਼ਟ ਇਸ਼ਾਰਾ ਕਰਦਾ ਹੈ", ਦਰਬਾਰ ਸਾਹਿਬ (Darbar Sahib incident) ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਇਨ੍ਹਾਂ ਲਫ਼ਜ਼ਾਂ ਨਾਲ ਕੇਂਦਰ ਅਤੇ ਸੂਬਾ ਸਰਕਾਰ ਨੂੰ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਸੱਚ ਸਾਹਮਣੇ ਲਿਆਉਣ ਦੀ ਅਪੀਲ ਕੀਤੀ ਹੈ।
ਬਾਦਲ ਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਆਖਿਆ ਕਿ ਉਹ ਇਸ ਸਾਜ਼ਿਸ਼ ਪਿਛਲੇ ਅਨਸਰਾਂ ਦੀ ਸ਼ਨਾਖ਼ਤ ਕਰਨ, ਉਨ੍ਹਾਂ ਨੂੰ ਬੇਨਕਾਬ ਕਰਨ ਅਤੇ ਸਜ਼ਾ ਦੇਣ ਦੀ ਕਾਰਵਾਈ ਵਿੱਚ ਆਪਣੀ ਸੰਜੀਦਗੀ ਅਤੇ ਫੁਰਤੀ ਵਿਖਾਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦੇ ਰਵੱਈਏ ਨਾਲ ਆਸ ਮੁਤਾਬਕ ਕਾਰਵਾਈ ਨਜ਼ਰੀਂ ਨਹੀਂ ਆਈ ਕਿਉਂਕਿ ਮੌਜੂਦਾ ਸ਼ਾਸਕਾਂ ਦੇ ਮਨਾਂ ਵਿੱਚ ਅਸਲ ਦੋਸ਼ੀਆਂ ਨੂੰ ਫੜ੍ਹਨ ਦੀ ਥਾਂ ਰਾਜਨੀਤੀ ਜ਼ਿਆਦਾ ਭਾਰੂ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੋ ਇਹ ਕਦੇ ਨਾ ਭੁੱਲਣ ਵਾਲੀਆਂ ਨਫਰਤ ਭਰੀਆਂ ਕਾਰਵਾਈਆਂ ਕਰਵਾ ਰਹੇ ਹਨ, ਹੋਰ ਦਲੇਰ ਹੋ ਗਏ ਹਨ ਕਿਉਂਕਿ ਪੰਜਾਬ ਵਿਚ ਕਾਂਗਰਸ ਲੀਡਰਸ਼ਿਪ ਤੇ ਸਰਕਾਰ ਨੇ ਇਸ ਸਭ ਤੋਂ ਸੰਵੇਦਨਸ਼ੀਲ ਮੁੱਦੇ ’ਤੇ ਗੰਦੀ ਅਤੇ ਖਤਰਨਾਕ ਰਾਜਨੀਤੀ ਖੇਡਣ ਵਿਚ ਪੰਜ ਸਾਲ ਬਰਬਾਦ ਕਰ ਦਿੱਤੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਬਜਾਏ ਬੇਅਦਬੀ ਦੀਆਂ ਘਟਨਾਵਾਂ ਪਿਛਲੇ ਅਸਲ ਦੋਸ਼ੀਆਂ ਤੇ ਸਾਜ਼ਿਸ਼ਕਾਰਾਂ ਦੇ ਖਿਲਾਫ ਕਾਰਵਾਈ ਕਰਨ ਦੇ, ਕਾਂਗਰਸੀ ਆਗੂ ਤੇ ਸਰਕਾਰ ਇਨ੍ਹਾਂ ਤ੍ਰਾਸਦੀ ਭਰੀਆਂ ਘਟਨਾਵਾਂ ਲਈ ਸਿਰਫ ਸਿਆਸੀ ਵਿਰੋਧੀਆਂ ਖਿਲਾਫ ਦੂਸ਼ਣਬਾਜ਼ੀ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਰਵੱਈਏ ਕਾਰਨ ਅਸਲ ਦੋਸ਼ੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ (Golden Temple Sacrilege) ਅਤੇ ਕਪੂਰਥਲਾ ਦੀਆਂ ਘਟਨਾਵਾਂ ਦੇ ਅਸਲ ਦੋਸ਼ੀ ਵੀ ਫ਼ਰਾਰ ਹੋ ਗਏ ਹੁੰਦੇ, ਜੇਕਰ ਸ਼੍ਰੋਮਣੀ ਕਮੇਟੀ ਅਤੇ ਸ਼ਰਧਾਲੂ ਚੌਕਸ ਨਾ ਹੁੰਦੇ।
ਫਿਲਹਾਲ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਦੀ ਉਡੀਕ ਹੈ ਕਿ ਆਖਰ ਇਸ ਤਰ੍ਹਾਂ ਦੀ ਘਟਨਾ ਪਿੱਛੇ ਕਿਹੜੀ ਵੱਡੀ ਸਾਜਿਸ਼ ਰਚੀ ਜਾ ਰਹੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।