ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ (Punjab Congress) ਵੱਲੋਂ ਵਿਧਾਨ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਕਈ ਟਿਕਟ ਦੇ ਚਾਹਵਾਨਾਂ ਨੇ ਟਿਕਟ ਨਾ ਮਿਲਣ ਕਾਰਨ ਬਗਾਵਤ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਹੀ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਡਿਪਟੀ ਸਪੀਕਰ ਅਤੇ ਸੀਨੀਅਰ ਕਾਂਗਰਸੀ ਅਜੈਬ ਸਿੰਘ ਭੱਟੀ (Ajaib Singh Bhatti) ਨੇ ਨਿਊਜ਼18 'ਤੇ ਖ਼ਾਸ ਗੱਲਬਾਤ ਦੌਰਾਨ ਕਿਹਾ ਹੈ ਕਿ ਭਾਵੇਂ ਉਨ੍ਹਾਂ ਨੂੰ ਕਾਂਗਰਸ (Congress) ਟਿਕਟ ਦੇਵੇ ਜਾਂ ਨਾ ਦੇਵੇ, ਪਰ ਉਹ ਪਾਰਟੀ ਦੇ ਸੱਚੇ ਸਿਪਾਹੀ ਹੀ ਰਹਿਣਗੇ।
ਡਿਪਟੀ ਸਪੀਕਰ ਭੱਟੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਗੁਰੂ ਰਵੀਦਾਸ ਜੈਯੰਤੀ (Guru Ravidas Jayanti) ਦੇ ਮੱਦੇਨਜ਼ਰ ਪੰਜਾਬ ਚੋਣਾਂ ਦੀ ਤਰੀਕ ਬਦਲੇ ਜਾਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਭ ਤੇ ਹਿੱਤ ਵਿੱਚ ਇਹ ਚੋਣ ਕਮਿਸ਼ਨਰ ਦਾ ਫੈਸਲਾ ਸ਼ਲਾਘਾਯੋਗ ਹੈ।
ਭੱਟੀ ਨੇ ਕਿਹਾ ਕਿ ਭਾਵੇਂ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਉਮੀਦਵਾਰਾਂ ਦੀ ਪਹਿਲੀ ਜਾਰੀ ਕੀਤੀ ਸੂਚੀ ਵਿੱਚ ਉਮੀਦਵਾਰ ਨਹੀਂ ਐਲਾਨਿਆ ਹੈ, ਪਰ ਉਨ੍ਹਾਂ ਨੂੰ ਪਾਰਟੀ ਹਾਈਕਮਾਨ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਦੂਜੀ ਸੂਚੀ ਵਿੱਚ ਟਿਕਟ ਮਿਲੇਗੀ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਨੇ ਮੇਰਾ ਹਲਕਾ ਬਦਲ ਕੇ ਮਲੋਟ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਉਥੋਂ ਬਹੁਤ ਵਧੀਆ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਉਨ੍ਹਾਂ ਕਿਹਾ ਕਿ ਮੈਂ 3 ਵਾਰੀ ਵਿਧਾਇਕ ਬਣਿਆ ਹਾਂ ਅਤੇ ਕਾਂਗਰਸ ਪਾਰਟੀ ਜਿਹੜਾ ਵੀ ਫੈਸਲਾ ਲਵੇਗੀ, ਉਹ ਮੇਰੇ ਹਿੱਤ ਵਿੱਚ ਹੀ ਹੋਵੇਗਾ।
ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਹੈ ਤਾਂ ਵੀ ਉਹ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਜਿਹੜਾ ਵੀ ਹੁਕਮ ਹੋਵੇਗਾ ਉਹ ਉਸਦੀ ਪਾਲਣਾ ਕਰਨਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।