• Home
  • »
  • News
  • »
  • punjab
  • »
  • CHANDIGARH PUNJAB ELECTION 2022 DRAMA KEJRIWAL WANTS TO BE CM HIMSELF SUKHBIR BADAL JASPAL SINGH JOINS KARWAI DAL KS

ਡਰਾਮੇ ਕਰ ਰਿਹੈ ਕੇਜਰੀਵਾਲ, ਖੁਦ ਬਣਨਾ ਚਾਹੁੰਦੈ CM: ਸੁਖਬੀਰ ਬਾਦਲ ਨੇ ਜਸਪਾਲ ਸਿੰਘ ਨੂੰ ਕਰਵਾਈ ਦਲ 'ਚ ਸ਼ਮੂਲੀਅਤ

Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Badal Attak on Kerjiwal) ਨੂੰ ਡਰਾਮੇਬਾਜ਼ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਖੁਦ ਪੰਜਾਬ ਦਾ ਮੁੱਖ ਮੰਤਰੀ (CM Punjab) ਬਣਨਾ ਚਾਹੁੰਦਾ ਹੈ। ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਫੇਲ੍ਹ ਦੱਸਿਆ।

  • Share this:
    ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਭਾਜਪਾ ਨੇ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Badal Attak on Kerjiwal) ਨੂੰ ਡਰਾਮੇਬਾਜ਼ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਖੁਦ ਪੰਜਾਬ ਦਾ ਮੁੱਖ ਮੰਤਰੀ (CM Punjab) ਬਣਨਾ ਚਾਹੁੰਦਾ ਹੈ। ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਫੇਲ੍ਹ ਦੱਸਿਆ।

    ਸੁਖਬੀਰ ਬਾਦਲ ਵੀਰਵਾਰ ਨੂੰ ਜ਼ੀਰਕਪੁਰ ਦੇ ਡੇਰਾਬੱਸੀ 'ਚ ਕਾਂਗਰਸੀ ਆਗੂ ਕੌਂਸਲਰ ਜਸਪਾਲ ਸਰਪੰਚ (Jaspal Singh Sarpanch) ਨੂੰ ਅਕਾਲੀ ਦਲ 'ਚ ਸ਼ਮੂਲੀਅਤ ਦੌਰਾਨ ਸੰਬੋਧਨ ਕਰ ਰਹੇ ਸਨ। ਕਾਂਗਰਸੀ ਆਗੂ ਨਾਲ ਉਨ੍ਹਾਂ ਦੇ ਸਮਰਥਕਾਂ ਨੇ ਵੀ ਕਾਂਗਰਸ ਨੂੰ ਝਟਕਾ ਦਿੰਦਿਆਂ ਅਕਾਲੀ ਦਲ ਨਾਲ ਜਾਣ ਦਾ ਫੈਸਲਾ ਕੀਤਾ। ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਜਸਪਾਲ ਸਰਪੰਚ ਦੇ ਆਉਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ ਅਤੇ ਪਾਰਟੀ ਬਣਦਾ ਮਾਣ-ਸਤਿਕਾਰ ਦੇਵੇਗੀ।

    ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਸਹਿਮਤੀ ਪ੍ਰਗਟਾਉਣ 'ਤੇ ਕਿਹਾ ਕਿ ਉਹ ਡਰਾਮੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ, ਇਸ ਲਈ ਉਹ ਅਜਿਹੇ ਡਰਾਮੇ ਕਰ ਰਹੇ ਹਨ।

    ਉਨ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਦੇ ਮਾਮਲੇ 'ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਫੇਲੀਅਰ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਦਾਨ ਨਹੀਂ ਕਰ ਸਕੀ।
    Published by:Krishan Sharma
    First published: