• Home
  • »
  • News
  • »
  • punjab
  • »
  • CHANDIGARH PUNJAB ELECTION 2022 DRUG CASE HIGH COURT EXTENDS BIKRAM MAJITHIAS ANTICIPATORY BAIL TO 24 KS

ਡਰੱਗ ਕੇਸ: ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 24 ਤੱਕ ਵਧੀ

Punjab Politics: ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਡਰੱਗ ਕੇਸ (Drug Case) ਵਿੱਚ ਸੁਣਵਾਈ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਰਾਹਤ ਦਿੰਦੇ ਹੋਏ ਜ਼ਮਾਨਤ 24 ਤਰੀਕ ਤੱਕ ਵਧਾ ਦਿੱਤੀ ਹੈ।

  • Share this:
    ਚੰਡੀਗੜ੍ਹ: Punjab Politics: ਪੰਜਾਬ-ਹਰਿਆਣਾ ਹਾਈਕੋਰਟ (High Court) ਨੇ ਡਰੱਗ ਕੇਸ (Drug Case) ਵਿੱਚ ਸੁਣਵਾਈ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਰਾਹਤ ਦਿੰਦੇ ਹੋਏ ਜ਼ਮਾਨਤ 24 ਤਰੀਕ ਤੱਕ ਵਧਾ ਦਿੱਤੀ ਹੈ।

    ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਆਗੂ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫੈਸਲਾ ਕਰਦੇ ਹੋਏ 18 ਜਨਵਰੀ ਤੱਕ ਜ਼ਮਾਨਤ ਦਿੱਤੀ ਸੀ ਅਤੇ ਨਾਲ ਹੀ ਕੇਸ ਦੀ ਐਸਆਈਟੀ (SIT) ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

    ਦਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਉਪਰ 20 ਦਸੰਬਰ ਨੂੰ ਪੰਜਾਬ ਪੁਲਿਸ (Punjab Police) ਦੀ ਐਸਆਈਟੀ ਨੇ ਐਨਡੀਪੀਐਸ ਐਕਟ ਮਾਮਲੇ ਵਿੱਚ ਮੋਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਮਾਮਲੇ ਵਿੱਚ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰੰਤੂ ਹੇਠਲੀ ਅਦਾਲਤ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
    Published by:Krishan Sharma
    First published: