ਚੰਡੀਗੜ੍ਹ: Punjab Election 2022: ਚੰਡੀਗੜ੍ਹ ਪੁਲਿਸ (Chandigarh Police) ਦੇ ਡੀ.ਐਸ.ਪੀ. ਦਿਲਸ਼ੇਰ ਚੰਦੇਲ (Chandigarh DSP Dilsher S Chandel) ਨੇ ਸੋਮਵਾਰ ਪੰਜਾਬ ਕਾਂਗਰਸ (Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸਿਆਸੀ ਰੈਲੀ ਵਿੱਚ ਕਥਿਤ ਤੌਰ ਉਤੇ ਪਾਰਟੀ ਵਰਕਰਾਂ ਨੂੰ 'ਪੁਲਿਸ ਦੀਆਂ ਪੈਂਟਾਂ ਗਿੱਲੀਆਂ ਕਰਨ' ਬਾਰੇ ਕਹਿਣ 'ਤੇ ਸਖ਼ਤ ਤਾੜਨਾ ਕੀਤੀ ਸੀ, ਜਿਸ ਪਿੱਛੋਂ ਹੁਣ ਉਨ੍ਹਾਂ ਨੇ ਸਿੱਧੂ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ।
ਮਾਣਹਾਨੀ ਨੋਟਿਸ ਵਿੱਚ ਡੀਐਸਪੀ ਦਿਲਸ਼ੇਰ ਸਿੰਘ ਨੇ ਸਿੱਧੂ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਉਨ੍ਹਾਂ ਨੋਟਿਸ ਵਿੱਚ ਕਿਹਾ ਹੈ ਕਿ ਸਿੱਧੂ ਦਾ ਹਮਲਾ ਉਨ੍ਹਾਂ ਦੀ ਦੇ ਮਾਣ-ਸਨਮਾਨ 'ਤੇ ਹਮਲਾ ਕੀਤਾ ਹੈ, ਜਿਸ ਲਈ ਸਿੱਧੂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਸਿੱਧੂ ਨੇ ਬਿਨਾਂ ਸ਼ਰਤ ਮੁਆਫੀ ਨਹੀਂ ਮੰਗੀ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਸਿੱਧੂ ਵਿਰੁੱਧ ਮਾਣਹਾਨੀ ਕੇਸ ਦਰਜ ਕਰਵਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਦੇਲ ਨੇ ਕਿਹਾ ਸੀ ਕਿ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸਿੱਧੂ ਨੇ ਚੰਡੀਗੜ੍ਹ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਦਾ ਮਜ਼ਾਕ ਉਡਾਇਆ ਅਤੇ ਕਥਿਤ ਤੌਰ 'ਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ "ਪੁਲਿਸ ਵਾਲਿਆਂ ਦੀਆਂ ਪੈਂਟਾਂ ਗਿੱਲੀਆਂ ਕਰਨ" ਲਈ ਕਿਹਾ। ਸਿਆਸਤਦਾਨਾਂ ਨੂੰ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।