Home /News /punjab /

ਚੋਣਾਂ ਦੇ ਮੌਸਮ 'ਚ ED ਦੀ ਰੇਡ ਮੈਨੂੰ ਨਿਸ਼ਾਨਾ ਬਣਾਉਣ ਅਤੇ ਸਾਡੇ ਮੰਤਰੀਆਂ ਉਪਰ ਦਬਾਅ ਬਣਾਉਣ ਲਈ ਹੋਈ: ਚੰਨੀ

ਚੋਣਾਂ ਦੇ ਮੌਸਮ 'ਚ ED ਦੀ ਰੇਡ ਮੈਨੂੰ ਨਿਸ਼ਾਨਾ ਬਣਾਉਣ ਅਤੇ ਸਾਡੇ ਮੰਤਰੀਆਂ ਉਪਰ ਦਬਾਅ ਬਣਾਉਣ ਲਈ ਹੋਈ: ਚੰਨੀ

Punjab Election 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ (Money Laundring) ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸੂਬੇ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ (Raids) ਕਰਨ ਤੋਂ ਕੁਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਕਿ ਚੋਣਾਂ (Election) ਦਾ ਦਿਨ ਨੇੜੇ ਆਉਣ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ 'ਤੇ ਦਬਾਅ ਬਣਾਉਣ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab Election 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ (Money Laundring) ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸੂਬੇ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ (Raids) ਕਰਨ ਤੋਂ ਕੁਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਕਿ ਚੋਣਾਂ (Election) ਦਾ ਦਿਨ ਨੇੜੇ ਆਉਣ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ 'ਤੇ ਦਬਾਅ ਬਣਾਉਣ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਰੇਤ ਮਾਫੀਆ ਅਤੇ ਕਥਿਤ ਗੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਜੁੜੀਆਂ ਕੰਪਨੀਆਂ ਦੇ ਖਿਲਾਫ ਜਾਂਚ.. ਭੂਪਿੰਦਰ ਸਿੰਘ ਉਰਫ ਹਨੀ ਦੇ ਰੂਪ ਵਿੱਚ ਇੱਕ ਵਿਅਕਤੀ ਨਾਲ ਜੁੜੇ ਟਿਕਾਣਿਆਂ ਨੂੰ ਵੀ ਈਡੀ ਦੇ ਛਾਪਿਆਂ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ, ਜੋ ਮੁੱਖ ਮੰਤਰੀ ਚੰਨੀ (CM Channi) ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ।

  ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਹਰ ਤਰ੍ਹਾਂ ਦਾ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ,  “ਜਦੋਂ ਪੱਛਮੀ ਬੰਗਾਲ ਵਿੱਚ ਚੋਣਾਂ ਸਨ, ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ਉੱਤੇ ਅਜਿਹੇ ਹਮਲੇ ਹੋਏ ਸਨ ਅਤੇ ਹੁਣ ਪੰਜਾਬ 'ਚ ਵੀ ਇਸੇ ਤਰਜ਼ 'ਤੇ ਈਡੀ ਦਬਾਅ ਪਾਉਣ, ਮੁਸੀਬਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।''

  ਉਨ੍ਹਾਂ ਕਿਹਾ ਕਿ ਸਿਰਫ਼ ਮੰਤਰੀਆਂ, ਮੁੱਖ ਮੰਤਰੀ 'ਤੇ ਹੀ ਨਹੀਂ ਬਲਕਿ ਹਰ ਕਾਂਗਰਸੀ ਵਰਕਰ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਚੰਨੀ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ''ਅਜਿਹਾ ਮਾਹੌਲ ਲੋਕਤੰਤਰ ਲਈ ਚੰਗਾ ਨਹੀਂ ਹੈ। ਜਦੋਂ ਚੋਣਾਂ ਨੇੜੇ ਹਨ, ਉਨ੍ਹਾਂ ਨੇ ਈਡੀ ਦੇ ਛਾਪੇ ਮਾਰਨ ਬਾਰੇ ਸੋਚਿਆ। ਪਰ ਅਸੀਂ ਸਾਰੇ ਦਬਾਅ, ਸਾਰੀਆਂ ਮੁਸੀਬਤਾਂ ਨੂੰ ਝੱਲਣ ਲਈ ਤਿਆਰ ਹਾਂ, ਜੋ ਉਹ ਦਿੰਦੇ ਹਨ। ਅਸੀਂ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਾਂਗੇ ਅਤੇ ਉਹ ਸਫਲ ਨਹੀਂ ਹੋਣਗੇ…। ”

  ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿੰਨੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਤਾਂ ਚੰਨੀ ਨੇ ਜਵਾਬ ਦਿੱਤਾ, "ਮੈਂ ਹੁਣ ਤੱਕ ਜੋ ਕੁਝ ਟੀਵੀ (ਚੈਨਲਾਂ) ਅਤੇ ਮੀਡੀਆ ਰਾਹੀਂ ਸੁਣਿਆ ਹੈ, ਮੇਰੇ ਕੋਲ ਕੋਈ ਠੋਸ ਜਾਣਕਾਰੀ ਨਹੀਂ ਹੈ। ਪਰ ਆਖਰਕਾਰ, ਇਹ ਮੈਨੂੰ ਅਤੇ ਮੇਰੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੈ।"

  ਸੂਤਰਾਂ ਨੇ ਦੱਸਿਆ ਕਿ ਈਡੀ ਨੇ ਸੂਬੇ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ ਵਿੱਚ ਕੁਝ ਕੰਪਨੀਆਂ ਅਤੇ ਵਿਅਕਤੀਆਂ ਵਿਰੁੱਧ ਪੰਜਾਬ ਪੁਲਿਸ ਦੀ 2018 ਦੀ ਐਫਆਈਆਰ ਦਾ ਨੋਟਿਸ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਹੈ। ਇਸ ਬਾਰੇ ਪੁੱਛੇ ਜਾਣ 'ਤੇ ਚੰਨੀ ਨੇ ਕਿਹਾ, ''2018 'ਚ ਮੈਂ ਮੁੱਖ ਮੰਤਰੀ ਨਹੀਂ ਸੀ। ਜਿਵੇਂ ਕਿ ਤੁਸੀਂ ਕਹਿ ਰਹੇ ਹੋ ਕਿ ਇਹ 2018 ਦੀ ਐਫਆਈਆਰ 'ਤੇ ਅਧਾਰਤ ਹੈ, ਮੇਰਾ ਇਸ ਨਾਲ ਕੀ ਸਬੰਧ ਹੈ, ਉਸ ਸਮੇਂ ਮੈਂ ਮੁੱਖ ਮੰਤਰੀ ਵੀ ਨਹੀਂ ਸੀ। ਪਰ ਕਿਸੇ ਨਾ ਕਿਸੇ ਤਰ੍ਹਾਂ, ਉਨ੍ਹਾਂ ਨੇ ਮੈਨੂੰ ਅਤੇ ਮੇਰੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣਾ ਹੈ ਅਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰਨੀ ਹੈ, ਪਰ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਪੰਜਾਬੀ ਕਦੇ ਦਬਾਅ ਵਿੱਚ ਨਹੀਂ ਆਉਂਦੇ ਹਨ।

  ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਨੂੰ ਛਾਪੇ ਪਿੱਛੇ ਸਿਆਸੀ ਬਦਲਾਖੋਰੀ ਨਜ਼ਰ ਆ ਰਹੀ ਹੈ, ਚੰਨੀ ਨੇ ਪੱਤਰਕਾਰਾਂ ਨੂੰ ਕਿਹਾ, "ਤੁਸੀਂ ਜਾਣਦੇ ਹੋ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਾਰੇ ਪ੍ਰੋਗਰਾਮ ਕੀ ਹੋਏ ਸਨ, ਅਤੇ ਤੁਸੀਂ ਅਤੇ ਲੋਕ ਚੰਗੀ ਤਰ੍ਹਾਂ ਜਾਣਦੇ ਹੋ... ਹੁਣ ਮੇਰੇ ਅਤੇ ਪੰਜਾਬ ਕਾਂਗਰਸ 'ਤੇ ਦਬਾਅ ਪਾਉਣ ਦੀ ਇਹ ਕੋਸ਼ਿਸ਼ ਸਫਲ ਨਹੀਂ ਹੋਵੇਗੀ।"
  Published by:Krishan Sharma
  First published:

  Tags: Charanjit Singh Channi, Congress, Enforcement Directorate, Punjab Assembly election 2022, Punjab congess, Punjab Election 2022, Punjab politics, Raid

  ਅਗਲੀ ਖਬਰ