ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (Aam Aadmi Party) ਨੇ ਐਤਵਾਰ ਕਾਂਗਰਸ ਪਾਰਟੀ 'ਤੇ ਪੰਜਾਬ ਵਿੱਚ ਰੁਜ਼ਗਾਰ ਦੇ ਮਸਲੇ 'ਤੇ ਤਿੱਖਾ ਹਮਲਾ ਕੀਤਾ ਹੈ। ਆਪ ਆਗੂ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਕਾਂਗਰਸ ਨੇ ਨੌਕਰੀਆਂ ਦੇਣ ਦਾ ਵਾਅਦਾ ਤਾਂ ਪੰਜਾਬੀ ਨੌਜਵਾਨਾਂ ਨਾਲ ਕੀਤਾ ਸੀ, ਪਰੰਤੂ ਹਰਿਆਣਾ ਅਤੇ ਹਿਮਾਚਲ ਦੇ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਨੌਜਵਾਨਾਂ ਨਾਲ ਨੌਕਰੀਆਂ ਦੇਣ ਦੇ ਨਾਂਅ 'ਤੇ ਧੋਖਾ ਕੀਤਾ ਹੈ।
ਐਤਵਾਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਪ (AAP) ਆਗੂ ਹਰਜੋਤ ਬੈਂਸ ਨੇ ਕਾਂਗਰਸ ਪਾਰਟੀ 'ਤੇ ਵਿਧਾਨ ਸਭਾ ਭਰਤੀ 'ਚ ਘਪਲੇ ਦਾ ਦੋਸ਼ ਲਾਉਂਦੇ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਸੀ, ਪਰੰਤੂ ਨੌਕਰੀ ਮਿਲੀ ਤਾਂ ਸਿਰਫ ਵਿਧਾਇਕਾਂ ਦੇ ਮੁੰਡੇ-ਕੁੜੀਆਂ ਨੂੰ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪਿਛਲੇ 5 ਸਾਲ ਵਿੱਚ ਜਿਹੜੀ ਭਰਤੀ ਹੋਈ ਹੈ, ਉਹ ਹਰ ਕੋਈ ਕਾਂਗਰਸੀ ਆਗੂ ਦਾ ਰਿਸ਼ਤੇਦਾਰ ਹੈ ਜਾਂ ਪੈਸੇ ਲੈ ਕੇ ਹੋਈ ਹੈ।
ਬੈਂਸ ਨੇ ਦੋਸ਼ ਲਾਇਆ ਕਿ ਇਸ ਘਪਲੇ ਵਿੱਚ ਵਿਧਾਨ ਸਭਾ ਦੇ ਪ੍ਰਧਾਨ ਕੇ.ਪੀ. ਸਿੰਘ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਸਪੀਕਰ ਵੀ ਸ਼ਾਮਲ ਹਨ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕਾਂਗਰਸ ਨੇ ਨੌਕਰੀਆਂ ਦਾ ਵਾਅਦਾ ਤਾਂ ਪੰਜਾਬ ਦੇ ਨੌਜਵਾਨਾਂ ਨਾਲ ਕੀਤਾ ਸੀ, ਪਰੰਤੂ ਇਹ ਹਿਮਾਚਲ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ।
ਆਮ ਆਦਮੀ ਪਾਰਟੀ ਦੇ ਆਗੂ ਨੇ ਇਥੇ ਇਨ੍ਹਾਂ ਨਾਵਾਂ ਦੀ ਸੂਚੀ ਜਾਰੀ ਕਰਦੇ ਕਿਹਾ ਕਿ ਰਾਣਾ ਕੇਪੀ ਸਿੰਘ ਨੇ ਆਪਣੇ ਰਿਸ਼ਤੇਦਾਰਾਂ, ਵਿਧਾਇਕਾਂ ਦੇ ਰਿਸ਼ਤੇਦਾਰਾਂ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਖਾਸ ਲੋਕਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਭਰਤੀ ਸੈਲ ਬਣਾ ਦਿੱਤਾ ਅਤੇ ਬਾਅਦ ਵਿੱਚ ਇੱਕ ਕਮੇਟੀ ਬਣਾ ਦਿੱਤੀ, ਜਿਸਦੀ ਸਿਫਾਰਸ਼ 'ਤੇ ਨੌਕਰੀਆਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਕੁੱਲ 15 ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਹੜੇ ਸਾਰੇ ਦੇ ਸਾਰੇ ਕਾਂਗਰਸੀ ਨੇਤਾਵਾਂ ਦੇ ਜਾਣਕਾਰ ਹਨ ਜਾਂ ਫਿਰ ਰਿਸ਼ਤੇਦਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਨੌਜਵਾਨਾਂ ਨਾਲ ਭਰਤੀ ਦੇ ਨਾਂਅ 'ਤੇ ਧੋਖਾ ਕੀਤਾ ਹੈ। ਉਨ੍ਹਾਂ ਪੁੱਛਿਆ ਕਿ ਕੀ ਹੁਣ ਨੌਕਰੀ ਲਈ ਵੀ ਕਿਸੇ ਆਗੂ ਦਾ ਰਿਸ਼ਤੇਦਾਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਨ੍ਹਾਂ ਭਰਤੀਆਂ ਦੀ ਸੀਬੀਆਈ ਜਾਂਚ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਕੋਲੋਂ ਪੈਸੇ ਲਏ ਗਏ ਹਨ, ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।