liveLIVE NOW
 • Home
 • »
 • News
 • »
 • punjab
 • »
 • Punjab Election 2022 LIVE: ਭਾਜਪਾ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਵਾਅਦੇ

Punjab Election 2022 LIVE: ਭਾਜਪਾ ਵੱਲੋਂ ਪੰਜਾਬ ਵਿਚ ਮੁਫਤ ਬਿਜਲੀ, ਕਿਸਾਨਾਂ ਦੇ ਕਰਜ਼ ਮੁਆਫੀ ਸਣੇ ਵੱਡੇ ਵਾਅਦੇ

Punjab Election 2022 LIVE: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਿਸਾਨ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।

 • NEWS18-PUNJABI
 • | February 12, 2022, 12:33 IST
  facebookTwitterLinkedin
  LAST UPDATED 5 MONTHS AGO

  AUTO-REFRESH

  Highlights

  12:25 (IST)

  ਪ੍ਰਿਯੰਕਾ ਗਾਂਧੀ ਲਾਈਵ...

  12:21 (IST)

  ਧੂਰੀ ਵਿਧਾਨ ਸਭਾ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਦਲਬੀਰ ਸਿੰਘ ਗੋਲਡੀ ਦੇ ਹੱਕ ਵਿੱਚ ਪ੍ਰਿਅੰਕਾ ਗਾਂਧੀ ਅੱਜ ਬਾਅਦ ਦੁਪਹਿਰ 2:00 ਵਜੇ ਹੋਣ ਵਾਲੀ ਰੈਲੀ ਵਿੱਚ ਸਿਰਫ਼ ਔਰਤਾਂ ਨੂੰ ਹੀ ਸੰਬੋਧਨ ਕਰੇਗੀ।

  ਧੂਰੀ ਪੰਜਾਬ ਦੀ ਹੌਟ ਸੀਟ ਹੈ ਕਿਉਂਕਿ ਜਿੱਥੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਮੈਦਾਨ ਵਿੱਚ ਹਨ।

  12:18 (IST)

  ਵਿਧਾਇਕ ਜੀਪੀ ਦੀ ਪਤਨੀ ਦਾ ਲੋਕਾਂ ਵੱਲੋਂ ਵਿਰੋਧ

  ਬੱਸੀ ਪਠਾਣਾਂ ਹਲਕੇ 'ਚ ਚੋਣ ਪ੍ਰਚਾਰ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਦਾ ਵਿਰੋਧ ਹੋਇਆ। ਲੋਕਾਂ ਨੇ ਵਿਧਾਇਕ ਦੀ ਪਤਨੀ ਦਾ ਘਿਰਾਓ ਕਰਦੇ ਹੋਏ ਨਾਅਰੇਬਾਜੀ ਕੀਤੀ। ਲੋਕਾਂ ਨੇ ਕਿਹਾ ਕਿ ਵਿਕਾਸ ਤਾਂ ਕੀ ਹੋਣਾ ਸੀ ਤੁਸੀਂ ਤਾਂ ਮੰਦਿਰ ਨੂੰ ਵੀ ਜਿੰਦੇ ਲਗਾ ਦਿੱਤੇ।

  11:47 (IST)

  ਸਾਬਕਾ ਚੇਅਰਮੈਨ ਸੁਨੀਲ ਕੰਬੋਜ ਨੂੰ ਸੁਖਬੀਰ ਬਾਦਲ ਨੇ ਅਕਾਲੀ ਦਲ 'ਚ ਕੀਤਾ ਸ਼ਾਮਲ

  11:44 (IST)

  ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 12 ਵਜੇ ਪਟਿਆਲਾ ਪੁੱਜਣਗੇ

  11:41 (IST)

  ਅੰਮ੍ਰਿਤਸਰ ਦੇ ਜਗਜੋਤ ਸਿੰਘ ਰੂਬਲ ਆਪਣੀ ਪੇਂਟਿੰਗ ਰਾਹੀਂ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।

  11:40 (IST)

  ਪ੍ਰਿਯੰਕਾ ਗਾਂਧੀ ਵੱਲੋਂ ਚੋਣ ਪ੍ਰਚਾਰ ਸ਼ੁਰੂ

  Punjab Assembly Election 2022: ਵਿਧਾਨ ਸਭਾ ਚੋਣਾਂ 2022 (Assembly Election 2022) ਵਿੱਚ ਜਿੱਤ ਨੂੰ ਲੈ ਕੇ ਅਤੇ ਮੌਜੂਦਾ ਸੱਤਾਧਾਰੀ ਕਾਂਗਰਸ (Congress) ਪਾਰਟੀ ਨੂੰ ਲਾਂਭੇ ਕਰਨ ਲਈ ਪੰਜਾਬ (Punjab Politics) ਦੀਆਂ ਸਾਰੀਆਂ ਸਿਆਸੀ ਪਾਰਟੀਆਂ ਮੈਦਾਨ ਵਿੱਚ ਪੂਰੀ ਤਰ੍ਹਾਂ ਨਾਲ ਤਿਆਰ ਵਿਖਾਈ ਦੇ ਰਹੀਆਂ ਹਨ। ਇਸ ਵਾਰ ਦੋ ਪਾਰਟੀਆਂ ਦਾ ਗਠਜੋੜ ਹੈ, ਜਿਨ੍ਹਾਂ ਵਿੱਚ ਅਕਾਲੀ ਦਲ ਅਤੇ ਬਸਪਾ, ਜਦਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇੱਕ ਪਾਸੇ ਹਨ। ਇਸਤੋਂ ਇਲਾਵਾ ਕਿਸਾਨਾਂ ਨੇ ਵੀ ਪੰਜਾਬ ਚੋਣਾਂ ਵਿੱਚ ਤਾਲ ਠੋਕੀ ਹੋਈ ਹੈ।

  ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ।

  ਇਸ ਤੋਂ ਉਪਰ ਯੂਨਿਟ ਹੋਣ 'ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

  ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਪ੍ਰਚਾਰ ਲਈ ਕੋਈ ਵੀ ਕਸਰ ਨਹੀਂ ਛੱਡਣਾ ਚਾਹੁੰਦੀਆਂ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਕੌਮੀ ਲੀਡਰਾਂ ਨੂੰ ਵੀ ਪੰਜਾਬ ਚੋਣਾਂ ਵਿੱਚ ਪ੍ਰਚਾਰ ਲਈ ਬੁਲਾਇਆ ਜਾ ਰਿਹਾ ਹੈ।

  ਵਿਧਾਨ ਸਭਾ ਚੋਣਾਂ 2022 ਦੀ ਸਭ ਤੋਂ ਪਹਿਲਾਂ ਅਤੇ ਪੂਰੀ ਲਾਈਵ ਅਪਡੇਟ ਲਈ ਵੇਖਦੇ ਰਹੋ ਨਿਊਜ਼18...