ਬਠਿੰਡਾ: Punjab Election 2022: ਲੋਕ ਜਨ ਸ਼ਕਤੀ ਪਾਰਟੀ (Lok Janshakti Party) ਦੇ ਸੂਬਾ ਪ੍ਰਧਾਨ ਰਾਮ ਵਿਲਾਸ ਪਾਸਵਾਨ ਦੇ ਨਜ਼ਦੀਕੀ ਕਿਰਨਜੀਤ ਸਿੰਘ ਗਹਿਰੀ (Kiranjit Singh Gehri) ਲੋਕ ਜਨਸ਼ਕਤੀ ਪਾਰਟੀ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਿਰਨਜੀਤ ਗਹਿਰੀ ਹਰੀਸ਼ ਰਾਵਤ ਇੰਚਾਰਜ ਪੰਜਾਬ ਕਾਂਗਰਸ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਗਹਿਰੀ, ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਪੰਜਾਬ ਵਿੱਚ ਦਲਿਤ ਨੇਤਾ ਵਜੋਂ ਆਪਣੀ ਚੰਗੀ ਪਛਾਣ ਰੱਖਦੇ ਹਨ।
ਜ਼ਿਕਰਯੋਗ ਹੈ ਕਿ ਗਹਿਰੀ ਨੂੰ ਰਾਮਵਿਲਾਸ ਪਾਸਵਾਨ ਨੇ ਰੇਲਵੇ ਭਰਤੀ ਬੋਰਡ ਟੈਲੀਫੋਨ ਫਰਮਾਸਿਟੀਕਲ ਫੂਡ ਕਾਰਪੋਰੇਸ਼ਨ ਆਫ ਇੰਡੀਆ ਅਤੇ ਵੱਖ-ਵੱਖ ਮਹਿਕਮਿਆਂ ਵਿੱਚ ਮੈਂਬਰ ਨਾਮਜ਼ਦ ਕੀਤਾ, ਜਿੱਥੇ ਕੰਮ ਕਰਦੇ ਹੋਏ ਕਿਰਨਜੀਤ ਸਿੰਘ ਗਹਿਰੀ ਨੇ ਆਪਣੀ ਪਹਿਚਾਣ ਨੂੰ ਮਜ਼ਬੂਤ ਕੀਤਾ। ਐਤਵਾਰ ਕਾਂਗਰਸ ਵਿੱਚ ਸ਼ਮੂਲੀਅਤ ਦੌਰਾਨ, ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਅਤੇ ਮੁੱਖ ਮੰਤਰੀ ਚੰਨੀ ਨੇ ਗਹਿਰੀ ਦੀ ਪੂਰੀ ਟੀਮ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਹਰ ਤਰ੍ਹਾਂ ਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਬੋਹੜ ਸਿੰਘ ਘਾਰੂ ਮੀਤ ਪ੍ਰਧਾਨ ਪੰਜਾਬ ਗੁਰਚਰਨ ਸਿੰਘ ਅਟਵਾਲ, ਜਨਰਲ ਸਕੱਤਰ ਪੰਜਾਬ ਲਾਲ ਚੰਦ ਸ਼ਰਮਾ, ਜਨਰਲ ਸਕੱਤਰ ਪੰਜਾਬ ਥਾਣਾ ਸਿੰਘ ਸਖ਼ਤੀ, ਜਨਰਲ ਪੰਜਾਬ ਮਿੱਠੂ ਸਿੰਘ ਸਰਪੰਚ, ਜ਼ਿਲ੍ਹਾ ਪ੍ਰਧਾਨ ਬਠਿੰਡਾ ਗੁਰਜੰਟ ਸਿੰਘ, ਪੰਚ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਠਿੰਡਾ, ਸੁਖਵਿੰਦਰ ਸਿੰਘ ਕਾਲੇਕੇ, ਐਡਵੋਕੇਟ ਅਮਰਿੰਦਰ ਸਿੰਘ ਕੌੜਾ, ਜ਼ਿਲ੍ਹਾ ਪ੍ਰਧਾਨ ਸੰਗਰੂਰ ਗੁਰਜੀਵਨ ਸਿੰਘ, ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਜਸਵੰਤ ਸਿੰਘ ਜ਼ਿਲ੍ਹਾ, ਪ੍ਰਧਾਨ ਮਾਨਸਾ ਬਲਵਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਫ਼ਿਰੋਜ਼ਪੁਰ, ਗੁਰਦੀਪ ਸਿੰਘ ਰੋਮਾਣਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਅਤੇ ਵੱਡੀ ਗਿਣਤੀ ਵਿੱਚ ਲੋਕ ਜਨ ਸ਼ਕਤੀ ਪਾਰਟੀ ਆਗੂ ਹਾਜ਼ਰ ਰਹੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।