
Punjab Election 2022: ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 313.44 ਕਰੋੜ ਰੁਪਏ ਦੀਆਂ ਕੀਮਤ ਦੀਆਂ ਵਸਤਾਂ ਕੀਤੀਆਂ ਜ਼ਬਤ।
ਚੰਡੀਗੜ੍ਹ: Punjab Election 2022: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਬੁੱਧਵਾਰ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ECI) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ (Assault) ਜਮਾਂ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।
ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।