• Home
  • »
  • News
  • »
  • punjab
  • »
  • CHANDIGARH PUNJAB ELECTION 2022 NAVJOT SIDHU APOLOGIZES FOR FOUL LANGUAGE AGAINST PUNJAB POLICE AKALI DAL KS

ਨਵਜੋਤ ਸਿੱਧੂ, ਪੰਜਾਬ ਪੁਲਿਸ ਖਿਲਾਫ ਮੰਦੀ ਸ਼ਬਦਾਵਲੀ ਲਈ ਮੁਆਫ਼ੀ ਮੰਗੇ: ਅਕਾਲੀ ਦਲ

Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਸੋਮਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਿਸ (Punjab Police) ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ।

  • Share this:
    ਚੰਡੀਗੜ੍ਹ: Punjab Election 2022: ਸ਼੍ਰੋਮਣੀ ਅਕਾਲੀ ਦਲ (Akali Dal) ਨੇ ਸੋਮਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਪੰਜਾਬ ਪੁਲਿਸ (Punjab Police) ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ।

    ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ ਮੰਦੀ ਸ਼ਬਦਾਵਲੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।

    ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੁੰ ਬੋਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਸ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕਤ ਅਵਸਥਾ ਸਮਝਣੀ ਚਾਹੀਦੀ ਹੈ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੁੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।
    Published by:Krishan Sharma
    First published: