ਚੰਡੀਗੜ੍ਹ: Punjab Election 2022: ਪੰਜਾਬ ਵਿੱਚ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ 1 ਜਨਵਰੀ ਨੂੰ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੀਡੀਆ ਵਿੱਚ ਸਾਂਝੀ ਕੀਤੀ ਗਈ ਜਾਣਕਾਰੀ 'ਤੱਥਾਂ ਦੇ ਆਧਾਰ 'ਤੇ ਗਲਤ' ਹੈ।
ਉਨ੍ਹਾਂ ਕਿਹਾ ਕਿ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ 6 ਸਵਾਲਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਭੇਜ ਦਿੱਤੀ ਗਈ ਸੀ, ਜਿਨ੍ਹਾਂ ਦਾ ਅਜੇ ਤੱਕ ਸੂਬਾ ਸਰਕਾਰ ਵੱਲੋਂ ਜਵਾਬ ਨਹੀਂ ਦਿੱਤਾ ਗਿਆ। ਉਕਤ ਫਾਈਲ 'ਤੇ ਚੁੱਕੇ ਗਏ ਸਵਾਲਾਂ ਦੀ ਕਾਪੀ ਸਾਰੇ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਲਈ ਨੱਥੀ ਹੈ। ਇਹ ਫਾਈਲ ਮੁੱਖ ਮੰਤਰੀ ਦਫ਼ਤਰ ਨੂੰ 31 ਦਸੰਬਰ, 2021 ਨੂੰ ਪ੍ਰਾਪਤ ਹੋਈ ਸੀ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੱਤੇ ਜਾਣੇ ਬਾਕੀ ਹਨ।
ਰਾਜਪਾਲ ਨੇ ਕਿਹਾ, 'ਮੈਂ ਮੁੱਖ ਮੰਤਰੀ ਨੂੰ ਫਾਈਲ 'ਤੇ ਚੁੱਕੇ ਸਵਾਲਾਂ ਦੇ ਜਵਾਬ ਦੇਣ ਦੀ ਸਲਾਹ ਦਿੰਦਾ ਹਾਂ।'
ਮਹੱਤਵਪੂਰਨ ਗੱਲ ਇਹ ਹੈ ਕਿ 11 ਨਵੰਬਰ, 2021 ਨੂੰ ਰਾਜ ਵਿਧਾਨ ਸਭਾ ਵਿੱਚ ਠੇਕੇ 'ਤੇ ਰੱਖੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਲਈ ਬਿੱਲ ਪਾਸ ਕੀਤਾ ਗਿਆ ਸੀ। ਲਗਭਗ ਵੀਹ ਦਿਨਾਂ ਦੇ ਵਕਫ਼ੇ ਤੋਂ ਬਾਅਦ, ਉਕਤ ਫਾਈਲ 1 ਦਸੰਬਰ, 2021 ਨੂੰ ਪੰਜਾਬ ਰਾਜ ਭਵਨ ਨੂੰ ਭੇਜੀ ਗਈ ਸੀ। ਦਸੰਬਰ ਮਹੀਨੇ ਦੌਰਾਨ ਰਾਜਪਾਲ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ 'ਤੇ ਸਨ। ਰਾਜਪਾਲ ਨੇ 21 ਦਸੰਬਰ ਨੂੰ ਆਪਣਾ ਦੌਰਾ ਸਮਾਪਤ ਕੀਤਾ ਅਤੇ ਇਸ ਤੋਂ ਬਾਅਦ 23 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਰਾਜ ਭਵਨ ਵਿਖੇ ਉਨ੍ਹਾਂ ਨੂੰ ਮਿਲਣ ਗਏ। ਫਾਈਲ ਦਾ ਸਹੀ ਢੰਗ ਨਾਲ ਅਧਿਐਨ ਕੀਤਾ ਗਿਆ ਅਤੇ 31 ਦਸੰਬਰ, 2021 ਨੂੰ ਨਿਰੀਖਣਾਂ/ਸਵਾਲਾਂ ਨਾਲ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਕਰ ਦਿੱਤਾ ਗਿਆ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Banwarilal Purohit, Punjab Election 2022, Punjab government, Punjab politics