ਚੰਡੀਗੜ੍ਹ: Punjab Election 2022: ਪੰਜਾਬ ਦੀ ਸਿਆਸਤ (Punjab Politics) ਵਿੱਚ ਸੋਮਵਾਰ ਉਦੋਂ ਹੋਰ ਜ਼ਿਆਦਾ ਭਖ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ (Akali Dal) ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia Wife) ਦੀ ਧਰਮਪਤਨੀ ਗਿਨੀਵ ਕੌਰ ਨੇ ਮਜੀਠਾ ਹਲਕੇ (Majitha constituency) ਤੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਵੱਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ, ਜਿਸ ਪਿੱਛੋਂ ਇਹ ਸਪੱਸ਼ਟ ਹੋ ਗਿਆ ਕਿ ਹੁਣ ਮਜੀਠੀਆ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਵਿਰੁੱਧ ਇੱਕ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਕਰ ਮਜੀਠੀਆ ਵਿੱਚ ਦਮ ਹੈ ਤਾਂ ਉਹ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨ, ਜਿਸ 'ਤੇ ਮਜੀਠੀਆ ਨੇ ਪਲਟਵਾਰ ਕਰਦੇ ਕਿਹਾ ਹੈ ਕਿ ਸਿੱਧੂ ਦਾ ਇਹ ਭੁਲੇਖਾ ਵੀ ਉਹ ਇੱਕ-ਦੋ ਦਿਨਾਂ ਵਿੱਚ ਦੂਰ ਕਰ ਦੇਣਗੇ। ਮਜੀਠੀਆ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਦੋ ਹਲਕਿਆਂ ਤੋਂ ਚੋਣ ਲੜਨ ਦੀ ਥਾਂ ਮਜੀਠਾ ਹਲਕਾ ਛੱਡਣ ਅਤੇ ਸਿਰਫ਼ ਇੱਕ ਥਾਂ ਤੋਂ ਹੀ ਲੜਨ ਦੇ ਸੰਕੇਤ ਦਿੱਤੇ ਸਨ।

ਮਜੀਠਾ ਹਲਕੇ 'ਚ ਪ੍ਰਚਾਰ ਦੌਰਾਨ ਗਿਨੀਵ ਕੌਰ।
ਸੋਮਵਾਰ ਬਾਅਦ ਦੁਪਹਿਰ ਬਿਕਰਮ ਮਜੀਠੀਆ ਦੀ ਧਰਮਪਤਨੀ ਗਿਨੀਵ ਕੌਰ ਵੱਲੋਂ ਮਜੀਠਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ, ਜਿਸ ਨਾਲ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਸਿਰਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।