ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ (Congress) ਚੋਣ ਕਮੇਟੀ ਵੱਲੋਂ ਐਤਵਾਰ ਜਾਰੀ ਤੀਜੀ ਉਮੀਦਵਾਰਾਂ ਦੀ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਇੱਕ ਹੋਰ ਸੀਟ ਤੋਂ ਟਿਕਟ ਦਿੱਤੀ ਗਈ ਹੈ। ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਚੰਨੀ ਹੁਣ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਸੀਟ (Bhadaur Assembly) ਤੋਂ ਵੀ ਕਾਂਗਰਸ ਦੀ ਨੁਮਾਇੰਦਗੀ ਕਰਨਗੇ।
ਉਧਰ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਲੜਵਾਉਣ ਦੇ ਫੈਸਲੇ 'ਤੇ ਤੰਜ ਕਸਿਆ ਹੈ।
'ਚਮਕੌਰ ਸਾਹਿਬ ਤੋਂ ਹਾਰ ਦੇ ਮੱਦੇਨਜ਼ਰ ਮਿਲੀ ਚੰਨੀ ਨੂੰ ਦੂਜੀ ਟਿਕਟ'
ਆਮ ਆਦਮੀ ਪਾਰਟੀ ਸੁਪਰੀਮੋ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਕਾਂਗਰਸ ਨੇ ਅੱਜ ਚੰਨੀ ਨੂੰ ਦੂਜੀ ਟਿਕਟ ਦੇ ਕੇ ਉਨ੍ਹਾਂ ਦੀ ਪਾਰਟੀ ਦੇ ਸਰਵੇ ਨੂੰ ਸੱਚ ਕਰ ਦਿੱਤਾ ਹੈ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਿ ਆਪ ਦੇ ਸਰਵੇ ਅਨੁਸਾਰ ਚੰਨੀ, ਚਮਕੌਰ ਸਾਹਿਬ ਸੀਟ ਤੋਂ ਹਾਰ ਰਹੇ ਹਨ ਅਤੇ ਅੱਜ ਕਾਂਗਰਸ ਵੱਲੋਂ ਚੰਨੀ ਨੂੰ ਦੂਜੀ ਟਿਕਟ ਦਿੱਤੇ ਜਾਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਸਰਵੇ ਸੱਚ ਹੈ?
ਇਸ ਨਾਲ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਚੰਨੀ ਦੋ ਥਾਂ ਤੋਂ ਇਸ ਲਈ ਚੋਣ ਲੜ ਰਹੇ ਹਨ ਕਿਉਂਕਿ ਚਮਕੌਰ ਸਾਹਿਬ ਤੋਂ ਉਨ੍ਹਾਂ ਨੂੰ ਹਾਰ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿੱਚ ਚੰਨੀ ਅਤੇ ਠੋਕੋ ਤਾਲੀ ਤੁਹਾਨੂੰ ਭੱਜਦੇ ਹੀ ਨਜ਼ਰ ਆਉਣਗੇ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜੱਦੀ ਹਲਕੇ ਚਮਕੌਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਐਤਵਾਰ ਕਾਂਗਰਸ ਵੱਲੋਂ ਭਦੌੜ ਹਲਕੇ ਤੋਂ ਚੰਨੀ ਨੂੰ ਦੂਜੀ ਟਿਕਟ ਦਿੱਤੇ ਜਾਣ ਨਾਲ ਇਹ ਕਿਆਸ ਵੀ ਲਾਏ ਜਾ ਰਹੇ ਹਨ ਕਿ ਕਾਂਗਰਸ ਦਾ ਅਗਲਾ ਮੁੱਖ ਮੰਤਰੀ ਚੰਨੀ ਹੀ ਹੋ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Congress, Punjab Assembly election 2022, Punjab congess, Punjab Election 2022, Punjab politics