• Home
  • »
  • News
  • »
  • punjab
  • »
  • CHANDIGARH PUNJAB ELECTION 2022 PUNJAB GOVERNMENT TO GAZETTED HOLIDAY ON BABA JEEVAN SINGHS BIRTHDAY IN 2022 KS

ਪੰਜਾਬ ਸਰਕਾਰ 2022 'ਚ ਕਰੇਗੀ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ  ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

  • Share this:
    ਚੰਡੀਗੜ੍ਹਸ਼ੋਸ਼ਲ ਮੀਡੀਆ ਪਲੇਟਫਾਰਮਾਂ `ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (Baba Jeevan Singh) (ਭਾਈ ਜੈਤਾ ਜੀ) ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ (Gazetted leave) ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ (Punjab Government) ਦੇ ਬੁਲਾਰੇ ਨੇ ਸੋਮਵਾਰ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

    ਹਾਲਾਂਕਿ, ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

    ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ  ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

    ਦੱਸਣਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।
    Published by:Krishan Sharma
    First published: