Home /News /punjab /

Punjab Election 2022: ਪੰਜਾਬ ਦੇ 2013 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਅਤੇ 2952 ਸੰਵੇਦਨਸ਼ੀਲ

Punjab Election 2022: ਪੰਜਾਬ ਦੇ 2013 ਪੋਲਿੰਗ ਸਟੇਸ਼ਨ ਅਤਿ-ਸੰਵੇਦਨਸ਼ੀਲ ਅਤੇ 2952 ਸੰਵੇਦਨਸ਼ੀਲ

CEO ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ (file photo)

CEO ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ (file photo)

Punjab Polls 2022: ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ, ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

  • Share this:

    ਚੰਡੀਗੜ੍ਹ: Punjab Polls 2022: ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ, ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

    ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ 'ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।

    ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ -- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖਰਚਾ ਅਬਜ਼ਰਵਰ ਅਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ, ਜੋ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ।

    ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 17 ਵਿਧਾਨ ਸਭਾ ਹਲਕਿਆਂ ਦੀ ਸ਼ਨਾਖਤ ਖਰਚ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 117 ਡਿਸਪੈਚ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂ ਕਿ ਰਾਜ ਵਿੱਚ 67 ਥਾਵਾਂ 'ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।

    Published by:Krishan Sharma
    First published:

    Tags: Election commission, Punjab Assembly Polls 2022, Punjab Election 2022, Punjab politics