ਚੰਡੀਗੜ੍ਹ: Punjab Election 2022: ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤ ਪਕੜ ਬਣਾਉਣ ਲਈ ਕਾਂਗਰਸ (Congress) ਪਾਰਟੀ ਐਤਵਾਰ ਨੂੰ ਮੁੱਖ ਮੰਤਰੀ ਚਿਹਰੇ (CM FACE) ਦੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਕਾਂਗਰਸ ਉਪਰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ (AAP CM FACE) ਦਾ ਐਲਾਨ ਕੀਤੇ ਜਾਣ ਪਿੱਛੋਂ ਦਬਾਅ ਵੱਧ ਗਿਆ ਹੈ, ਜਿਸ ਨੂੰ ਵੇਖਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ (Rahul Gandhi) ਇਸ ਬਾਰੇ ਐਲਾਨ ਕਰ ਸਕਦੇ ਹਨ। ਪਰੰਤੂ ਇਹ ਅਜੇ ਵੀ ਇੱਕ ਰਾਜ ਹੈ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਵਿੱਚੋਂ ਕਿਹੜਾ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ।
ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਚੌਧਰੀ (Harish Choudhry) ਨੇ ਸ਼ੁੱਕਰਵਾਰ ਇਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਦੁਪਹਿਰ ਬਾਅਦ 2 ਵਜੇ ਲੁਧਿਆਣਾ ਆ ਰਹੇ ਹਨ ਅਤੇ ਇਸ ਦੌਰਾਨ ਉਹ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਚਿਹਰੇ 'ਤੇ ਸਿਆਸਤ ਭਖੀ ਹੋਈ ਹੈ। ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਉਮੀਦਵਾਰ ਦੀ ਦੌੜ ਵਿੱਚ ਹਨ। ਚੰਨੀ ਨੂੰ ਤਾਂ ਕਾਂਗਰਸ ਪਾਰਟੀ ਦੋ ਟਿਕਟਾਂ ਤੋਂ ਚੋਣ ਲੜਾ ਰਹੀ ਹੈ, ਜਿਸ ਨੂੰ ਸੀਐਮ ਚਿਹਰੇ ਦੇ ਸਬੰਧ ਵਿੱਚ ਵੇਖਿਆ ਜਾ ਰਿਹਾ ਹੈ। ਇਸਤੋਂ ਇਲਾਵਾ ਪਾਰਟੀ ਦੇ ਕਈ ਵੱਡੇ ਆਗੂ ਵੀ ਚੰਨੀ ਨੂੰ ਅਗਲਾ ਮੁੱਖ ਮੰਤਰੀ ਐਲਾਨਣ ਬਾਰੇ ਕਹਿ ਚੁੱਕੇ ਹਨ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੁੱਖ ਮੰਤਰੀ ਹੋਣ ਬਾਰੇ ਤਾਲ ਠੋਕ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਮੁੱਖ ਮੰਤਰੀ ਚਿਹਰੇ ਦਾ ਛੇਤੀ ਤੋਂ ਛੇਤੀ ਐਲਾਨ ਕੀਤਾ ਜਾਵੇ। ਇਸ ਸਬੰਧ ਵਿੱਚ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰ ਆਪਣੇ ਹਲਕੇ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਜੁੜਨਗੇ। ਉਪਰੰਤ ਵਰਕਰਾਂ ਅਤੇ ਆਗੂਆਂ ਦੀ ਸਲਾਹ ਪਿੱਛੋਂ ਹੀ ਰਾਹੁਲ ਗਾਂਧੀ ਇਸ ਸਬੰਧੀ ਫੈਸਲਾ ਲੈਣਗੇ।
ਨਵਜੋਤ ਸਿੰਘ ਸਿੱਧੂ ਦੇ ਮੁੱਖ ਮੰਤਰੀ ਚਿਹਰੇ ਬਾਰੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਨੇ ਇਸ ਸਬੰਧੀ ਖੁਦ ਭਰੋਸਾ ਦਿਵਾਇਆ ਹੈ ਕਿ ਹਾਈਕਮਾਂਡ ਜਿਸ ਨੂੰ ਵੀ ਮੁੱਖ ਮੰਤਰੀ ਚਿਹਰਾ ਐਲਾਨਗੀ, ਉਹ ਉਸ ਨਾਲ ਹੋਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।